ਗੰਨ ਪੁਆਇੰਟ ’ਤੇ ਵਿਦਿਆਰਥੀ ਨੂੰ ਧਮਕੀ ਦੇਣ ਦੇ ਵਿਰੋਧ ’ਚ ਕੀਤਾ ਪ੍ਰਦਰਸ਼ਨ, VC ਦਫ਼ਤਰ ਦੇ ਬਾਹਰ ਵਿਦਿਆਰਥੀਆਂ ਨੇ ਕੀਤੀ ਨਾਅਰੇਬਾਜ਼ੀ; ਸੁਰੱਖਿਆ ਪ੍ਰਬੰਧਾਂ ’ਤੇ ਚੁੱਕੇ ਸਵਾਲ
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕੈਂਪਸ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਬਾਹਰੀ ਲੋਕ ਹਥਿਆਰ ਲੈ ਕੇ ਕਿਵੇਂ ਦਾਖ਼ਲ ਹੋ ਰਹੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਕੈਂਪਸ ਵਿੱਚ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਨੂੰ ਹੱਲਾਸ਼ੇਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸੁਰੱਖਿਆ ਵਿਵਸਥਾ ਮਜ਼ਬੂਤ ਨਾ ਕੀਤੀ ਗਈ ਤਾਂ ਕਿਸੇ ਵੱਡੀ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
Publish Date: Tue, 18 Aug 2026 10:28 AM (IST)
Updated Date: Tue, 18 Aug 2026 10:30 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀ ਨੂੰ ਗੰਨ ਪੁਆਇੰਟ ’ਤੇ ਧਮਕੀ ਦੇਣ ਦਾ ਮਾਮਲਾ ਸੋਮਵਾਰ ਨੂੰ ਭੱਖ਼ ਗਿਆ। ਘਟਨਾ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਵੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਵਿਦਿਆਰਥੀ ਗੇਟ ਨੰਬਰ-2 ’ਤੇ ਪਹੁੰਚ ਗਏ ਅਤੇ ਇਸ ਨੂੰ ਬੰਦ ਕਰ ਦਿੱਤਾ। ਗੇਟ ਬੰਦ ਕਰਨ ਨੂੰ ਲੈ ਕੇ ਸੁਰੱਖਿਆ ਕਰਮਚਾਰੀਆਂ ਅਤੇ ਵਿਦਿਆਰਥੀਆਂ ਵਿਚਕਾਰ ਤਿੱਖੀ ਬਹਿਸ ਹੋਈ। ਦੇਖਦੇ ਹੀ ਦੇਖਦੇ ਦੋਵਾਂ ਧਿਰਾਂ ਵਿਚਕਾਰ ਧੱਕਾ-ਮੁੱਕੀ ਸ਼ੁਰੂ ਹੋ ਗਈ।
ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕੈਂਪਸ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਬਾਹਰੀ ਲੋਕ ਹਥਿਆਰ ਲੈ ਕੇ ਕਿਵੇਂ ਦਾਖ਼ਲ ਹੋ ਰਹੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਕੈਂਪਸ ਵਿੱਚ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਨੂੰ ਹੱਲਾਸ਼ੇਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸੁਰੱਖਿਆ ਵਿਵਸਥਾ ਮਜ਼ਬੂਤ ਨਾ ਕੀਤੀ ਗਈ ਤਾਂ ਕਿਸੇ ਵੱਡੀ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਕੈਂਪਸ ਦੇ ਸਾਰੇ ਦਾਖ਼ਲਾ ਗੇਟਾਂ ’ਤੇ ਜਾਂਚ ਸਖ਼ਤ ਕਰਨ, ਬਾਹਰੀ ਲੋਕਾਂ ਦੀ ਐਂਟਰੀ ’ਤੇ ਨਿਗਰਾਨੀ ਵਧਾਉਣ ਅਤੇ ਹਥਿਆਰ ਲੈ ਕੇ ਆਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਵਿਦਿਆਰਥੀਆਂ ਨੇ ਗੰਨ ਪੁਆਇੰਟ ’ਤੇ ਧਮਕੀ ਦੇਣ ਦੀ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਉਠਾਈ।
ਪ੍ਰਦਰਸ਼ਨ ਦੌਰਾਨ ਗੇਟ ਨੰਬਰ-2 ’ਤੇ ਕਾਫ਼ੀ ਦੇਰ ਤੱਕ ਹੰਗਾਮੇ ਦੀ ਸਥਿਤੀ ਬਣੀ ਰਹੀ। ਵਿਦਿਆਰਥੀਆਂ ਨੇ ਕਿਹਾ ਕਿ ਕੈਂਪਸ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਵੀਕਾਰ ਨਹੀਂ ਕੀਤਾ ਜਾਵੇਗਾ।