- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਗੁਰਦੁਆਰਾ ਕਮੇਟੀ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ-70 ਦੇ ਵਫ਼ਦ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਮੰਗ ਪੱਤਰ ਦੇ ਕੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਮਾਰਕੀਟ ਵਿਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਗੁਹਾਰ ਲਗਾਈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਵੀਰਵਾਰ ਨੂੰ ਗੁਰਦੁਆਰਾ ਕਮੇਟੀ ਅਤੇ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ-70 ਦੇ ਵਫ਼ਦ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਮੰਗ ਪੱਤਰ ਦੇ ਕੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਮਾਰਕੀਟ ਵਿਚ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਗੁਹਾਰ ਲਗਾਈ।
ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ਨੇੜੇ ਰਾਤ ਵੇਲੇ ਹੋਰਨਾਂ ਸੂਬਿਆਂ ਤੋਂ ਆਉਂਦੀਆਂ ਬੱਸਾਂ ਰੋਕਣ ’ਤੇ ਵੀ ਰੋਕ ਲਗਾਈ ਜਾਵੇ। ਇਸ ਮੌਕੇ ‘ਆਪ’ ਕੌਂਸਲਰ ਗੁਰਜੀਤ ਸਿੰਘ ਮਾਮਾ ਮਟੌਰ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਵੀ ਹਾਜ਼ਰ ਸਨ।