PSSC ਕਮਿਸ਼ਨ ਨੇ ਨਾਬਾਲਿਗਾ ਨਾਲ ਕੁੱਟਮਾਰ ਦੇ ਮਾਮਲੇ ’ਚ ਲਿਆ ਸੂ-ਮੋਟੋ ਨੋਟਿਸ , 10 ਫਰਵਰੀ ਨੂੰ ਕੀਤਾ ਤਲਬ
ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 10 ਤਹਿਤ (2) (ਐੱਚ) ਰਾਹੀਂ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਉਪ-ਕਪਤਾਨ ਪੁਲਿਸ ਰਾਹੀਂ ਕਮਿਸ਼ਨ ਦੇ ਦਫ਼ਤਰ ਵਿਖੇ 10 ਫਰਵਰੀ ਨੂੰ ਤਲਬ ਕੀਤੀ ਹੈ।
Publish Date: Thu, 05 Feb 2026 09:40 AM (IST)
Updated Date: Thu, 05 Feb 2026 09:43 AM (IST)
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਇਕ ਅਨੁਸੂਚਿਤ ਜਾਤੀ ਨਾਲ ਸਬੰਧਤ ਨਾਬਾਲਿਗ ਲੜਕੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਧਿਆਨ ’ਚ ਮੀਡੀਆ ਰਾਹੀਂ ਆਇਆ ਹੈ। ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 10 ਤਹਿਤ (2) (ਐੱਚ) ਰਾਹੀਂ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਤੋਂ ਇਸ ਮਾਮਲੇ ਸਬੰਧੀ ਜਾਣਕਾਰੀ ਉਪ-ਕਪਤਾਨ ਪੁਲਿਸ ਰਾਹੀਂ ਕਮਿਸ਼ਨ ਦੇ ਦਫ਼ਤਰ ਵਿਖੇ 10 ਫਰਵਰੀ ਨੂੰ ਤਲਬ ਕੀਤੀ ਹੈ।