ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਪੀਟੀਐੱਮ ਕਰਵਾਈ
ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਪੀਟੀਐੱਮ ਕਰਵਾਈ
Publish Date: Tue, 31 Mar 2026 07:18 PM (IST)
Updated Date: Wed, 01 Apr 2026 04:13 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਮਾਪੇ-ਅਧਿਆਪਕ ਮਿਲਣੀ (ਪੀਟੀਐੱਮ ) ਕਰਵਾਈ ਗਈ, ਇਸ ਦੌਰਾਨ ਨਾਨ ਬੋਰਡ ਜਮਾਤਾਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਐੱਮਡੀ ਅਮਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਪੀਟੀਐੱਮ ਦੌਰਾਨ ਵਿਦਿਆਰਥੀਆਂ ਵੱਲੋਂ ਸੈਲਫੀ ਸਟੈਡ ’ਤੇ ਖੜ੍ਹ ਕੇ ਆਪਣੀ ਯਾਦਗਾਰ ਤਸਵੀਰਾਂ ਵੀ ਲਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸਕੂਲ ਦਾ ਮੁੱਖ ਟੀਚਾ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਤਾਂ ਜੋ ਵਿਦਿਆਰਥੀ ਇੱਥੋਂ ਸਿੱਖ ਕੇ ਵਧੀਆ ਸੇਵਾਵਾਂ ਦੇਣ ਲਈ ਜਾਣ ਅਤੇ ਸਮਾਜ ਤੇ ਦੇਸ ਦੀ ਤਰੱਕੀ ਵਿਚ ਆਪਣਾ ਵਧੀਆ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਤੋਂ ਅਗਲੇ ਸੈਸ਼ਨ ਲਈ ਦਾਖ਼ਲੇ ਸ਼ੁਰੂ ਹੋ ਰਹੇ ਹਨ ਤਾਂ ਜੋ ਵਿਦਿਆਰਥੀ ਆਪਣਾ ਕੀਮਤੀ ਸਮਾਂ ਨਾ ਗੁਆ ਕੇ ਪੜ੍ਹਾਈ ਵੱਲ ਧਿਆਨ ਦੇ ਸਕਣ।