- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 9 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਰਾਜਪਾਲ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ 1 ਜੁਲਾਈ 2026 ਨੂੰ ਭੇਜੇ ਗਏ ਤਿੰਨ ਆਈਪੀਐੱਸ ਅਧਿਕਾਰੀਆਂ—ਡਾ. ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ ਅਤੇ ਗੌਰਵ ਯਾਦਵ—ਦੇ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਗੌਰਵ ਯਾਦਵ ਨੂੰ ਸੂਬੇ ਦਾ ਨਵਾਂ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਨਿਯੁਕਤ ਕੀਤਾ ਹੈ।

ਰਾਜ ਬਿਊਰੋ, ਚੰਡੀਗੜ੍ਹ: 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਨਿਯਮਤ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਸਬੰਧੀ ਰਸਮੀ ਹੁਕਮ ਜਾਰੀ ਹੋਣਾ ਅਜੇ ਬਾਕੀ ਹੈ। ਪੱਕੇ ਡੀਜੀਪੀ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਨੂੰ 14 ਆਈਪੀਐੱਸ ਅਧਿਕਾਰੀਆਂ ਦੇ ਨਾਂ ਭੇਜੇ ਸਨ।
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ 9 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਰਾਜਪਾਲ ਨੇ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਵੱਲੋਂ 1 ਜੁਲਾਈ 2026 ਨੂੰ ਭੇਜੇ ਗਏ ਤਿੰਨ ਆਈਪੀਐੱਸ ਅਧਿਕਾਰੀਆਂ—ਡਾ. ਸ਼ਰਦ ਸੱਤਿਆ ਚੌਹਾਨ, ਹਰਪ੍ਰੀਤ ਸਿੰਘ ਸਿੱਧੂ ਅਤੇ ਗੌਰਵ ਯਾਦਵ—ਦੇ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਗੌਰਵ ਯਾਦਵ ਨੂੰ ਸੂਬੇ ਦਾ ਨਵਾਂ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਨਿਯੁਕਤ ਕੀਤਾ ਹੈ।
ਸੁਪਰੀਮ ਕੋਰਟ ਦੇ ਪ੍ਰਕਾਸ਼ ਸਿੰਘ ਬਨਾਮ ਭਾਰਤ ਸੰਘ (2006/2018) ਮਾਮਲੇ ਵਿੱਚ ਸੁਣਾਏ ਗਏ ਇਤਿਹਾਸਕ ਫ਼ੈਸਲੇ ਦੀ ਪਾਲਣਾ ਕਰਦਿਆਂ, ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ। ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਦਸਤਖ਼ਤ ਕੀਤੇ ਗਏ ਇਸ ਹੁਕਮ ਦੀਆਂ ਕਾਪੀਆਂ ਲੋੜੀਂਦੀ ਕਾਰਵਾਈ ਲਈ ਸਬੰਧਤ ਕੇਂਦਰੀ ਅਤੇ ਸੂਬਾਈ ਵਿਭਾਗਾਂ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ।