ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਚੋਣ ਪ੍ਰੋਗਰਾਮ ਲਿਆ ਵਾਪਸ, ਜਲਦ ਜਾਰੀ ਹੋਵੇਗਾ ਨਵਾਂ ਸ਼ਡਿਊਲ
ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ 'ਚ ਨਿਯਮ 2015 ਤਹਿਤ ਚੋਣਾਂ ਕਰਵਾਉਣ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਨਿਰਦੇਸ਼ਾਂ ਅਨੁਸਾਰ ਮਹਿਲਾ ਵਕੀਲਾਂ ਲਈ 30 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਹੁਣ ਬਾਰ ਕੌਂਸਲ ਨੇ ਸਾਰੇ ਸੁਝਾਵਾਂ ਤੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਚੋਣ ਪ੍ਰੋਗਰਾਮ ਵਾਪਸ ਲੈ ਲਿਆ ਹੈ।
Publish Date: Fri, 10 Apr 2026 04:39 PM (IST)
Updated Date: Fri, 10 Apr 2026 04:55 PM (IST)
ਦਯਾਨੰਦ ਸ਼ਰਮਾ, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਪੰਜਾਬ, ਹਰਿਆਣਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਲਈ ਐਲਾਨੇ ਗਏ ਚੋਣ ਪ੍ਰੋਗਰਾਮ ਨੂੰ ਫਿਲਹਾਲ ਵਾਪਸ ਲੈ ਲਿਆ ਹੈ। ਇਹ ਫੈਸਲਾ ਬਾਰ ਕੌਂਸਲ ਆਫ ਇੰਡੀਆ ਵੱਲੋਂ 9 ਅਪ੍ਰੈਲ 2026 ਨੂੰ ਭੇਜੀ ਗਈ ਚਿੱਠੀ ਤੋਂ ਬਾਅਦ ਲਿਆ ਗਿਆ ਹੈ ਜਿਸ ਵਿਚ 5 ਅਪ੍ਰੈਲ ਨੂੰ ਜਾਰੀ ਕੀਤੇ ਗਏ ਪ੍ਰੋਗਰਾਮ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਗਿਆ ਸੀ। ਇਹ ਮੰਗ ਵੱਖ-ਵੱਖ ਬਾਰ ਐਸੋਸੀਏਸ਼ਨਾਂ ਦੇ ਇਤਰਾਜ਼ਾਂ ਕਾਰਨ ਉੱਠੀ ਸੀ।
ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ 'ਚ ਨਿਯਮ 2015 ਤਹਿਤ ਚੋਣਾਂ ਕਰਵਾਉਣ ਅਤੇ ਸੁਪਰੀਮ ਕੋਰਟ ਆਫ ਇੰਡੀਆ ਦੇ ਨਿਰਦੇਸ਼ਾਂ ਅਨੁਸਾਰ ਮਹਿਲਾ ਵਕੀਲਾਂ ਲਈ 30 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ।
ਹੁਣ ਬਾਰ ਕੌਂਸਲ ਨੇ ਸਾਰੇ ਸੁਝਾਵਾਂ ਤੇ ਇਤਰਾਜ਼ਾਂ ਨੂੰ ਧਿਆਨ ਵਿਚ ਰੱਖਦਿਆਂ ਚੋਣ ਪ੍ਰੋਗਰਾਮ ਵਾਪਸ ਲੈ ਲਿਆ ਹੈ। ਸੋਧਿਆ ਹੋਇਆ ਪ੍ਰੋਗਰਾਮ ਬਾਅਦ 'ਚ ਐਲਾਨਿਆ ਜਾਵੇਗਾ।