- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਹੁਣ ਪਾਰਟੀ ਨੇ ਚੋਣ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਚੋਣ ਵਾਰ ਰੂਮ ਦੀ ਕਮਾਨ ਵੀ ਸੌਂਪ ਦਿੱਤੀ ਹੈ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੇ ਸੰਗਠਨਾਤਮਕ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਬਾ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਹੁਣ ਪਾਰਟੀ ਨੇ ਚੋਣ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਚੋਣ ਵਾਰ ਰੂਮ ਦੀ ਕਮਾਨ ਵੀ ਸੌਂਪ ਦਿੱਤੀ ਹੈ। ਸਾਬਕਾ ਆਈਏਐੱਸ ਅਧਿਕਾਰੀ ਕਨੰਨ ਗੋਪੀਨਾਥਨ ਨੂੰ ਪੰਜਾਬ ਕਾਂਗਰਸ ਦੇ ਚੋਣ ਵਾਰ ਰੂਮ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸ਼ਨਿਚਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਇਨ੍ਹਾਂ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਹੈ। ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
ਜੰਮੂ-ਕਸ਼ਮੀਰ ’ਚ ਪਾਬੰਦੀਆਂ ਦੇ ਵਿਰੋਧ ’ਚ ਛੱਡੀ ਸੀ ਆਈਏਐੱਸ ਦੀ ਨੌਕਰੀ
ਕਨੰਨ ਗੋਪੀਨਾਥਨ ਸਾਬਕਾ ਆਈਏਐੱਸ ਅਧਿਕਾਰੀ ਅਤੇ ਸਮਾਜਿਕ ਕਾਰਕੁਨ ਹਨ। ਉਹ 2019 ਵਿੱਚ ਜੰਮੂ-ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸੰਚਾਰ ਪਾਬੰਦੀਆਂ ਅਤੇ ਨਾਗਰਿਕ ਆਜ਼ਾਦੀਆਂ ’ਤੇ ਲੱਗੀਆਂ ਰੋਕਾਂ ਦੇ ਵਿਰੋਧ ਵਿੱਚ ਪ੍ਰਸ਼ਾਸਨਿਕ ਸੇਵਾ ਤੋਂ ਅਸਤੀਫ਼ਾ ਦੇ ਕੇ ਚਰਚਾ ਵਿੱਚ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਤੰਤਰੀ ਹੱਕਾਂ ਅਤੇ ਨਾਗਰਿਕ ਆਜ਼ਾਦੀਆਂ ਨਾਲ ਜੁੜੇ ਮੁੱਦਿਆਂ ’ਤੇ ਸਰਗਰਮ ਭੂਮਿਕਾ ਨਿਭਾਈ। ਪਿਛਲੇ ਸਾਲ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਹੁਣ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਚੋਣ ਤਿਆਰੀਆਂ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।