ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਧਾਨ ਸਭਾ 'ਚ ਵਿਰੋਧੀ ਧਿਰ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੰਮ ਰੋਕੂ ਮਤਾ ਪੇਸ਼ ਕੀਤਾ ਸੀ, ਜੋ ਸਪੀਕਰ ਨੇ ਰੱਦ ਕਰ ਦਿੱਤਾ ਹੈ, ਉਸ ਖਿਲਾਫ ਕਾਂਗਰਸ ਨੇ ਵੈੱਲ 'ਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਵਿਧਾਇਕ ਡਾ. ਸੁਖਵਿੰਦਰ ਸਿੰਘ ਨੇ ਕਿਹ‌ਾ ਕਿ ਪੰਜਾਬ ਸਰਕ‍ਾਰ, ਮੁੱਖ ਮੰਤਰੀ ਭਗਵੰਤ ਮਾਨ ਬਾਬਾ ਸਾਹਿਬ ਦੀ ਫੋਟੋ ਤਾਂ ਲਾਉਂਦੀ ਹੈ ਪਰ ਦਲਿਤ ਵਰਗ ਨੂੰ ਕੱਝ ਦੇਣਾ ਨਹੀਂ ਚਾਹੁੰਦੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਸਕੱਤਰੇਤ ਦੇ ਮੁਲਾਜ਼ਮਾਂ ਦੇ ਕੰਮ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ। ਜੇਕਰ ਪ੍ਰੀਵਲੇਜ ਬਣਦ‍ਾ ਹੋਇਆ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ ਤੋਂ ਵਾਕਆਊਟ ਕੀਤਾ।

ਮੁੱਖ ਮੰਤਰੀ ਵੱਲੋਂ ਪੇਸ਼ ਹਲਵਾਰਾ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਮਤਾ ਪਾਸ

ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪੇਸ਼ ਕੀਤਾ ਜਿਸ ਨੂੰ ਪਾਸ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੂਨ ਦੇ ਦੂਜੇ ਹਫ਼ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਮਿਥਿਆ ਗਿਆ ਹੈ।

ਮਨਪ੍ਰੀਤ ਇਯਾਲੀ ਨੇ ਸਿਫਰ ਕਾਲ ਦੌਰਾਨ ਅੰਮ੍ਰਿਤਪਾਲ ਸਿੰਘ ਦ‍ਾ ਮੁੱਦਾ ਚੁੱਕਿਆ ..

ਇਯਾਲੀ ਨੇ ਨੌਜਵਾਨਾਂ 'ਤੇ NSA ਲਗਾਉਣ ਨੂੰ ਗਲਤ ਦੱਸਦਿਆ ਕਿਹ‍ਾ ਕਿ ਜਿਹੜੇ ਕਸੂਰਵਾਰ ਹਨ। ਉਨ੍ਹਾਂ ਖਿਲਾਫ਼ ਕ‍ਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਪਰ ਇੱਥੇ NSA ਲਗਾ ਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹ‍ਾ ਕਿ ਬੇਕਸੂਰ ਨੌਜਵਾਨਾਂ ਨੂੰ ਪਿੰਡਾਂ 'ਚੋਂ ਚੁੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਹਿਸ਼ਤ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਗ੍ਰਿਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿਚ ਚੰਗਾ ਮਾਹੌਲ ਸਿਰਜਿਆ ਜਾ ਸਕੇ।

ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ : ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਹਿੰਦੁਸਤਾਨ ਦਾ ਵਾਸੀ ਨਾ ਹੋਣ ਦੀ ਗੱਲ ਕਹੀ ਹੈ, ਉਹ ਭਾਈਚਾਰਕ ਸਾਂਝ ਤੋੜਨ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗੇ ਦ‍ਾ ਅਪਮਾਨ ਕਰਨ ਵਾਲਿਆਂ ਨੂੰ ਕਾਂਗਰਸ ਆਪਣੇ ਨਾਲ ਜੋੜ ਰਹੀ ਹੈ। ਉਨ੍ਹਾਂ ਪੰਜਾਬ ਸਰਕ‍ਾਰ ਨੂੰ ਅੰਮ੍ਰਿਤਪਾਲ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਭਾਜਪਾ ਉਨ੍ਹਾਂ ਦੇ ਨਾਲ ਹੈ। ਸ਼ਰਮਾ ਨੇ ਕਿਹ‍ਾ ਕਿ ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਸਪੀਕਰ ਨੇ ਸਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਨੂੰ ਵਰਜਿਆ...

ਸਿਫ਼ਰ ਕਾਲ ਦੌਰਾਨ ਵਿਧਾਇਕ ਕਰਮਜੀਤ ਸਿੰਘ ਬੋਲ ਰਹੇ ਸਨ ਤਾਂ ਸਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਦਨ ਵਿਚ ਪ੍ਰਵੇਸ਼ ਕਰਦੇ ਹੋਏ ਆਪਣੀ ਸੀਟ 'ਤੇ ਚਲੇ ਗਏ ਤਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਤਰੀ ਨੂੰ ਵਰਜਿਆ ਦੇ ਕਿਹ‍ਾ ਕਿ ਜਦੋਂ ਕੋਈ ਵੀ ਮੈਂਬਰ ਬੋਲ ਰਿਹਾ ਹੋਵੇ ਤਾਂ ਨਿਯਮਾਂ ਅਨੁਸਾਰ ਕ੍ਰਾਸ ਨਹੀਂ ਕੀਤਾ ਜਾ ਸਕਦਾ। ਮੰਤਰੀ ਨੇ ਗਲਤੀ ਮਹਿਸੂਸ ਕਰਦਿਆ "ਸੌਰੀ" ਮੰਗੀ। ਸਪੀਕਰ ਨੇ ਸਦਨ ਦੇ ਸਾਰੇ ਮੈਂਬਰਾਂ ਨੂੰ ਧਿਆਨ ਰੱਖਣ ਲਈ ਕਿਹ‍ਾ।

ਵਿਧਾਇਕ ਅੰਮ੍ਰਿਤਪਾਲ ਸਿੰਘ ਨੇ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਵਿਧਾਇਕ ਅੰਮ੍ਰਿਤਪਾਲ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਉਨ੍ਹਾਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹ‍ਾਈ ਕਰਵਾਉਣ ਦੀ ਮੰਗ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਅੰਮ੍ਰਿਤਪਾਲ ਨੂੰ ਲੈ ਕੇ ਵਿਰੋਧੀ ਧਿਰ ਦੀ ਰਣਨੀਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਅੰਦਰਲੀ ਰਣਨੀਤੀ ਤੈਅ ਕਰਨ ਲਈ ਆਪਣੇ ਸਾਰੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਉਨ੍ਹਾਂ ਨੂੰ ਹਾਵੀ ਨਾ ਹੋਣ ਦੇਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਧਿਆਨ ਦੇਣ ਯੋਗ ਹੈ ਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਸ਼ਾਂਤੀ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕੰਮ ਰੋਕੋ ਪ੍ਰਸਤਾਵ ਦਿੱਤਾ ਹੋਇਆ ਹੈ।

Posted By: Seema Anand