- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਸਤ ਮਹੀਨੇ ਹੋਏ ਸੈਸ਼ਨ ’ਚ ਵੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ ’ਚ ਸੋਧ ਕੀਤੇ ਜਾਣ ਦੀ ਅਟਕਲਾਂ ਸਨ, ਪਰ ਹੁਣ ਸਰਕਾਰ ਐਕਟ ’ਚ ਖਾਮੀਆਂ ਨੂੰ ਲੈ ਕੇ ਸੱਤ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਕੇ ਸਰਕਾਰ ਨੂੰ ਰਿਪੋਰਟ ਦੇਵੇਗੀ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਪੰਜ ਦਿਨਾ ਸੈਸ਼ਨ ਬੁਲਾਇਆ ਹੈ ਜੋ ਵੀਰਵਾਰ 22 ਅਕਤੂਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਸੈਸ਼ਨ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇ ਨਾਲ ਹੋਵੇਗੀ। ਅਗਲੇ ਵਰ੍ਹੇ ਫਰਵਰੀ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਹੋਣ ਕਾਰਨ ਸੈਸ਼ਨ 'ਚ ਭਖਵੀ ਬਹਿਸ ਹੋਣ ਦੇ ਆਸਾਰ ਹਨ।
ਵਿਧਾਨ ਸਭਾ ਸਕੱਤਰੇਤ ਨੇ ਸੈਸ਼ਨ ਸਬੰਧੀ ਬਿਜ਼ਨੈੱਸ ਦਾ ਵੇਰਵਾ ਜਾਰੀ ਨਹੀਂ ਕੀਤਾ ਪਰ ਸਮਝਿਆ ਜਾਂਦਾ ਹੈ ਕਿ ਸੈਸ਼ਨ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰਤ ਐਕਟ ’ਤੇ ਚਰਚਾ ਕੀਤੀ ਜਾ ਸਕਦੀ ਹੈ। ਅਗਸਤ ਮਹੀਨੇ ਹੋਏ ਸੈਸ਼ਨ ’ਚ ਵੀ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ ’ਚ ਸੋਧ ਕੀਤੇ ਜਾਣ ਦੀ ਅਟਕਲਾਂ ਸਨ, ਪਰ ਹੁਣ ਸਰਕਾਰ ਐਕਟ ’ਚ ਖਾਮੀਆਂ ਨੂੰ ਲੈ ਕੇ ਸੱਤ ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਕੇ ਸਰਕਾਰ ਨੂੰ ਰਿਪੋਰਟ ਦੇਵੇਗੀ। ਇਸ ਤੋਂ ਇਲਾਵਾ ਪਰਵਿੰਦਰ ਸਿੰਘ ਝੋਟਾ, ਰਾਜਬੀਰ ਸਿੰਘ ਘੁੰਮਣ ਆਦਿ ਮਸਲਿਆਂ 'ਤੇ ਵੀ ਵਿਰੋਧੀ ਧਿਰ ਸਰਕਾਰ ਨੂੰ ਘੇਰ ਸਕਦੀ ਹੈ।