ਮੁਫ਼ਤ ਆਟਾ ਯੋਜਨਾ 'ਤੇ ਸਿਆਸੀ ਘਮਸਾਨ, 500 ਕਰੋੜ ਦੇ ਟੈਂਡਰਾਂ ਨੂੰ ਲੈ ਕੇ ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ, ਲਾਏ ਗੰਭੀਰ ਦੋਸ਼ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ਮੁਫ਼ਤ ਆਟਾ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਜਾਰੀ ਕਰਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਮੌਜੂਦਾ ਕਣਕ ਵੰਡ ਯੋਜਨਾ ਤੋਂ ਸੰਤੁਸ਼ਟ ਹਨ, ਤਾਂ ਨਵੀਂ ਯੋਜਨਾ ’ਤੇ ਇੰਨਾ ਪੈਸਾ ਖਰਚ ਕਰਨ ਦੀ ਕੀ ਲੋੜ ਹੈ। ਵੜਿੰਗ ਨੇ ਕਿਹਾ ਕਿ ਉਹ ਗਰੀਬਾਂ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖ਼ਿਲਾਫ਼ ਨਹੀਂ ਹਨ।
Publish Date: Sat, 24 Oct 2026 10:38 AM (IST)
Updated Date: Sat, 24 Oct 2026 10:39 AM (IST)
ਸਟੇਟ ਬਿਊਰੋ, ਚੰਡੀਗੜ੍ਹ - ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ਮੁਫ਼ਤ ਆਟਾ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਜਾਰੀ ਕਰਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਮੌਜੂਦਾ ਕਣਕ ਵੰਡ ਯੋਜਨਾ ਤੋਂ ਸੰਤੁਸ਼ਟ ਹਨ, ਤਾਂ ਨਵੀਂ ਯੋਜਨਾ ’ਤੇ ਇੰਨਾ ਪੈਸਾ ਖਰਚ ਕਰਨ ਦੀ ਕੀ ਲੋੜ ਹੈ। ਵੜਿੰਗ ਨੇ ਕਿਹਾ ਕਿ ਉਹ ਗਰੀਬਾਂ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖ਼ਿਲਾਫ਼ ਨਹੀਂ ਹਨ। ਲੋੜਵੰਦ ਪਰਿਵਾਰਾਂ ਦੀ ਮਦਦ ਲਈ ਸਰਕਾਰੀ ਯੋਜਨਾਵਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ, ਪਰ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਲਈ ਯੋਜਨਾਵਾਂ ਬੰਦ ਨਹੀਂ ਹੋਣੀਆਂ ਚਾਹੀਦੀਆਂ, ਪਰ ਸਰਕਾਰੀ ਖ਼ਜ਼ਾਨੇ ਦੀ ਬਰਬਾਦੀ ਵੀ ਨਹੀਂ ਹੋਣੀ ਚਾਹੀਦੀ।
ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਆਪਣੇ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਅਤੇ ਲੋੜਵੰਦਾਂ ਦੀ ਅਣਦੇਖੀ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਗ਼ੈਰ-ਜ਼ਰੂਰੀ ਖਰਚੇ ਰੋਕ ਕੇ ਬਚਾਏ ਗਏ ਪੈਸੇ ਨਾਲ ਗਰੀਬ ਬੱਚਿਆਂ ਨੂੰ ਮੁਫ਼ਤ ਉੱਚ ਸਿੱਖਿਆ ਦਿੱਤੀ ਜਾ ਸਕਦੀ ਹੈ ਅਤੇ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਯੋਜਨਾਵਾਂ ਦਾ ਐਲਾਨ ਕਰਨ ਦੀ ਬਜਾਏ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਉਣੀ ਚਾਹੀਦੀ ਹੈ।