ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਪੱਤਰ ਮੁਤਾਬਕ 15ਵੀਂ ਪੰਜਾਬ ਵਿਧਾਨ ਸਭਾ ਦਾ 14ਵਾਂ ਸਮਾਗਮ (ਬਜਟ ਇਜਲਾਸ) 1 ਮਾਰਚ, 2021 (ਸੋਮਵਾਰ) ਨੂੰ ਸਵੇਰੇ 11:00 ਵਜੇ ਬੁਲਾਇਆ ਗਿਆ ਹੈ। ਕੋਵਿਡ-19 ਮਹਾਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਹੁਕਮ ਦਿੱਤੇ ਹਨ ਕਿ ਪੰਜਾਬ ਭਵਨ 28 ਫ਼ਰਵਰੀ, 2021 (ਰਾਤ 10 ਵਜੇ ਤੋਂ) ਸਦਨ ਦੇ 14ਵੇਂ ਸਮਾਗਮ ਦੀ ਕਾਰਵਾਈ ਮੁਕੰਮਲ ਹੋਣ ਤੱਕ ਸਦਨ ਦਾ ਅਹਾਤਾ ਹੋਵੇਗਾ, ਜਿੱਥੇ ਸਦਨ ਦੀ ਕਾਰਵਾਈ ਸਬੰਧੀ ਸਾਰੇ ਨਿਯਮ ਅਤੇ ਸ਼ਰਤਾਂ ਲਾਗੂ ਹੋਣਗੀਆਂ।
Posted By: Jagjit Singh