- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ 23 ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲੇ ਹੋ ਚੁੱਕੇ ਹਨ ਤੇ ਪੁਲਿਸ ਮੁੱਖ ਦਫ਼ਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਹੋਣ ਵਰਗੀਆਂ ਗੰਭੀਰ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਪੁਲਿਸ ਅਧਿਕਾਰੀਆਂ ਨੂੰ ਆਪਣੇ ਮੁਲਾਜ਼ਮਾਂ ਲਈ ਲਿਖਤੀ ਹਦਾਇਤਾਂ ਜਾਰੀ ਕਰਨੀਆਂ ਪੈ ਰਹੀਆਂ ਹਨ ਕਿ ਉਹ ਵਰਦੀ ਪਹਿਨ ਕੇ ਬਾਹਰ ਨਾ ਜਾਣ। ਜਦੋਂ ਪੰਜਾਬ ਅਪਰਾਧ ਤੇ ਅਰਾਜਕਤਾ ਦੀ ਅੱਗ ’ਚ ਸੜ ਰਿਹਾ ਹੈ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਦੌਰਿਆਂ ’ਚ ਰੁੱਝੇ ਹੋਏ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ’ਚ ਲਗਾਤਾਰ ਵਾਪਰ ਰਹੀਆਂ ਕਤਲ, ਗੋਲੀਬਾਰੀ ਤੇ ਹੋਰ ਅਪਰਾਧਿਕ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ-ਦਿਹਾੜੇ ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਲੋਕਾਂ ਦੇ ਮਨਾਂ ’ਚ ਡਰ ਪੈਦਾ ਕਰ ਦਿੱਤਾ ਹੈ। ਮੋਗਾ ਵਿਚ ਫਾਇਰਿੰਗ ਦੀ ਘਟਨਾ ਸੂਬਾ ਸਰਕਾਰ ਦੇ ਕਾਨੂੰਨ-ਵਿਵਸਥਾ ਬਾਰੇ ਕੀਤੇ ਜਾ ਰਹੇ ਦਾਅਵਿਆਂ ਦੀ ਅਸਲੀਅਤ ਸਾਹਮਣੇ ਲਿਆਉਂਦੀ ਹੈ।
ਪੰਜਾਬ ’ਚ 23 ਪੁਲਿਸ ਥਾਣਿਆਂ ’ਤੇ ਗ੍ਰਨੇਡ ਹਮਲੇ ਹੋ ਚੁੱਕੇ ਹਨ ਤੇ ਪੁਲਿਸ ਮੁੱਖ ਦਫ਼ਤਰ ’ਤੇ ਰਾਕੇਟ ਲਾਂਚਰ ਨਾਲ ਹਮਲਾ ਹੋਣ ਵਰਗੀਆਂ ਗੰਭੀਰ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਪੁਲਿਸ ਅਧਿਕਾਰੀਆਂ ਨੂੰ ਆਪਣੇ ਮੁਲਾਜ਼ਮਾਂ ਲਈ ਲਿਖਤੀ ਹਦਾਇਤਾਂ ਜਾਰੀ ਕਰਨੀਆਂ ਪੈ ਰਹੀਆਂ ਹਨ ਕਿ ਉਹ ਵਰਦੀ ਪਹਿਨ ਕੇ ਬਾਹਰ ਨਾ ਜਾਣ। ਜਦੋਂ ਪੰਜਾਬ ਅਪਰਾਧ ਤੇ ਅਰਾਜਕਤਾ ਦੀ ਅੱਗ ’ਚ ਸੜ ਰਿਹਾ ਹੈ, ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵਿਦੇਸ਼ ਦੌਰਿਆਂ ’ਚ ਰੁੱਝੇ ਹੋਏ ਹਨ।
ਵਿਦੇਸ਼ ਤੋਂ ਵਾਪਸੀ ’ਤੇ ਉਨ੍ਹਾਂ ਦੇ ਸਾਮਾਨ ’ਤੇ ਕਥਿਤ ਕਸਟਮ ਡਿਊਟੀ ਲੱਗਣ ਦਾ ਮਾਮਲਾ ਵੀ ਚਰਚਾ ’ਚ ਹੈ। ਢਿੱਲੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ, ਪੁਲਿਸ ਪ੍ਰਣਾਲੀ ਨੂੰ ਮਜ਼ਬੂਤ ਬਣਾਏ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ।