ਪੰਜਾਬ ਭਾਜਪਾ 'ਚ ਸੰਗਠਨਾਤਮਕ ਬਦਲਾਅ, ਵੀਰੇਂਦਰ ਸਚਦੇਵਾ ਤੇ ਡਾ. ਅਲਕਾ ਗੁਰਜਰ ਬਣੇ ਸਹਿ-ਇੰਚਾਰਜ
BJP President ਵੱਲੋਂ ਇਹ ਨਿਯੁਕਤੀਆਂ ਅਜਿਹੇ ਸਮੇਂ ਕੀਤੀਆਂ ਗਈਆਂ ਹਨ, ਜਦੋਂ ਪੰਜਾਬ 'ਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ 'ਤੇ ਆਪਣੀਆਂ ਗਤੀਵਿਧੀਆਂ ਵਧਾਉਣ 'ਤੇ ਜ਼ੋਰ ਦੇ ਰਹੀ ਹੈ। ਨਵੇਂ ਇੰਚਾਰਜ ਅਤੇ ਸਹਿ-ਇੰਚਾਰਜਾਂ ਸਾਹਮਣੇ ਸੂਬਾ ਸੰਗਠਨ ਨਾਲ ਤਾਲਮੇਲ ਬਣਾਉਣ ਦੇ ਨਾਲ-ਨਾਲ ਪਾਰਟੀ ਦੇ ਪ੍ਰੋਗਰਾਮਾਂ ਅਤੇ ਸੰਗਠਨਾਤਮਕ ਵਿਸਥਾਰ ਨੂੰ ਰਫ਼ਤਾਰ ਦੇਣ ਦੀ ਜ਼ਿੰਮੇਵਾਰੀ ਹੋਵੇਗੀ।
Publish Date: Wed, 23 Sep 2026 03:39 PM (IST)
Updated Date: Wed, 23 Sep 2026 03:44 PM (IST)
ਸਟੇਟ ਬਿਊਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ 'ਚ ਸੰਗਠਨਾਤਮਕ ਜ਼ਿੰਮੇਵਾਰੀਆਂ 'ਚ ਬਦਲਾਅ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਵੀਰੇਂਦਰ ਸਚਦੇਵਾ ਤੇ ਡਾ. ਅਲਕਾ ਗੁਰਜਰ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਵੱਲੋਂ ਜਾਰੀ ਕੀਤੀ ਗਈ ਨਿਯੁਕਤੀ ਸੂਚੀ 'ਚ ਦੋਵਾਂ ਆਗੂਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਨਵੀਂ ਜ਼ਿੰਮੇਵਾਰੀ ਦੇ ਨਾਲ ਹੁਣ ਸੂਬੇ 'ਚ ਪਾਰਟੀ ਦੇ ਸੰਗਠਨਾਤਮਕ ਕੰਮਕਾਜ, ਆਉਣ ਵਾਲੀਆਂ ਸਿਆਸੀ ਸਰਗਰਮੀਆਂ ਤੇ ਵਰਕਰਾਂ ਨਾਲ ਤਾਲਮੇਲ ਬਣਾਉਣ 'ਚ ਇਨ੍ਹਾਂ ਆਗੂਆਂ ਦੀ ਭੂਮਿਕਾ ਰਹੇਗੀ।
ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਇਹ ਨਿਯੁਕਤੀਆਂ ਅਜਿਹੇ ਸਮੇਂ ਕੀਤੀਆਂ ਗਈਆਂ ਹਨ, ਜਦੋਂ ਪੰਜਾਬ 'ਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਤੇ ਜ਼ਮੀਨੀ ਪੱਧਰ 'ਤੇ ਆਪਣੀਆਂ ਗਤੀਵਿਧੀਆਂ ਵਧਾਉਣ 'ਤੇ ਜ਼ੋਰ ਦੇ ਰਹੀ ਹੈ। ਨਵੇਂ ਇੰਚਾਰਜ ਅਤੇ ਸਹਿ-ਇੰਚਾਰਜਾਂ ਸਾਹਮਣੇ ਸੂਬਾ ਸੰਗਠਨ ਨਾਲ ਤਾਲਮੇਲ ਬਣਾਉਣ ਦੇ ਨਾਲ-ਨਾਲ ਪਾਰਟੀ ਦੇ ਪ੍ਰੋਗਰਾਮਾਂ ਅਤੇ ਸੰਗਠਨਾਤਮਕ ਵਿਸਥਾਰ ਨੂੰ ਰਫ਼ਤਾਰ ਦੇਣ ਦੀ ਜ਼ਿੰਮੇਵਾਰੀ ਹੋਵੇਗੀ।