- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਢਿੱਲੋਂ ਨੇ ਗਡਕਰੀ ਨਾਲ ਪੰਜਾਬ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਢਿੱਲੋਂ ਨੇ ਗਡਕਰੀ ਨਾਲ ਪੰਜਾਬ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਰਤਮਾਲਾ ਪ੍ਰੋਜੈਕਟ ਤਹਿਤ ਦੇਸ਼ ਭਰ ਵਿੱਚ ਆਧੁਨਿਕ ਹਾਈਵੇ ਅਤੇ ਐਕਸਪ੍ਰੈਸਵੇਅ ਦਾ ਵਿਸ਼ਾਲ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਜਾਮਨਗਰ-ਅੰਮ੍ਰਿਤਸਰ ਆਰਥਿਕ ਲਾਂਘਾ ਵੀ ਬਣਾਇਆ ਜਾ ਰਿਹਾ ਹੈ, ਜੋ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਵੱਡੇ ਵਪਾਰਕ ਕੇਂਦਰਾਂ ਨਾਲ ਜੋੜੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਆਵਾਜਾਈ ਸੁਰੱਖਿਤ ਤੇ ਸੌਖੀ ਹੋਵੇਗੀ, ਸਗੋਂ ਉਦਯੋਗ, ਵਪਾਰ, ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਦਾ ਪੰਜਾਬ ਨੂੰ ਵੀ ਭਰਪੂਰ ਲਾਭ ਮਿਲੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ੁਦ ਕੋਈ ਵੱਡਾ ਵਿਕਾਸ ਕਾਰਜ ਕਰਨ ਦੀ ਬਜਾਏ ਕੇਵਲ ਇਸ਼ਤਿਹਾਰਬਾਜ਼ੀ ਰਾਹੀਂ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।