- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਸ ਗੱਲ 'ਤੇ ਸਹਿਮਤੀ ਬਣੀ ਕਿ ਪਾਰਟੀ ਦੇ ਹਰ ਵਰਕਰ ਨੂੰ ਸਰਗਰਮ ਕਰਕੇ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਅਤੇ ਲੋਕਮੁਖੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਵਲੋ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਨਵਨਿਯੁਕਤ ਸੂਬਾ ਪ੍ਰਧਾਨ ਸ ਕੇਵਲ ਸਿੰਘ ਢਿੱਲੋਂ ਨੂੰ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਕੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ।
ਇਸ ਦੌਰਾਨ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਰੋਡਮੈਪ ਅਤੇ ਪੰਜਾਬ ਦੇ ਕਿਸਾਨ, ਨੌਜਵਾਨ ਤੇ ਸੂਬੇ ਦੇ ਮੌਜੂਦਾ ਰਾਜਨੀਤਿਕ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਗੱਲ 'ਤੇ ਸਹਿਮਤੀ ਬਣੀ ਕਿ ਪਾਰਟੀ ਦੇ ਹਰ ਵਰਕਰ ਨੂੰ ਸਰਗਰਮ ਕਰਕੇ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਅਤੇ ਲੋਕਮੁਖੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਇਸ ਗਲ ਦਾ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਤਜ਼ਰਬੇ ਅਤੇ ਅਗਵਾਈ ਹੇਠ ਪੰਜਾਬ ਭਾਜਪਾ ਆਮ ਲੋਕਾਂ ਦੇ ਮਸਲੇ ਹੋਰ ਤਾਕਤ ਨਾਲ ਉਠਾਏਗੀ।ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਜਨ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਦੇ ਕੰਮਾਂ ਕਾਰਨ ਦੇਸ਼ ਦੁਨੀਆ 'ਚ ਨਵੀਂ ਪਛਾਣ ਬਣਾ ਰਿਹਾ ਹੈ।
ਕਿਸਾਨ ਸਨਮਾਨ ਨਿਧੀ, ਆਯੁਸ਼ਮਾਨ ਭਾਰਤ, ਜਲ ਜੀਵਨ ਮਿਸ਼ਨ ਅਤੇ ਬੁਨਿਆਦੀ ਢਾਂਚੇ ਦੇ ਵੱਡੇ ਪ੍ਰੋਜੈਕਟਾਂ ਨੇ ਹਰ ਵਰਗ ਨੂੰ ਲਾਭ ਦਿੱਤਾ ਹੈ। ਇਨ੍ਹਾਂ ਉਪਲੱਬਧੀਆਂ ਨੂੰ ਘਰ-ਘਰ ਪਹੁੰਚਾਉਣਾ ਹੀ ਹੁਣ ਸਾਡਾ ਮੁੱਖ ਮਕਸਦ ਹੈ।ਅੰਤ ਵਿਚ ਉਨ੍ਹਾਂ ਕਿਹਾ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਬਟਾਲਾ ਦੇ ਸਾਡੇ ਕਾਰਕੁਨਾਂ 'ਚ ਇਸ ਨਵੀਂ ਅਗਵਾਈ ਅਤੇ ਕੇਂਦਰ ਦੇ ਕੰਮਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਅਸੀਂ ਸਭ ਮਿਲ ਕੇ 'ਵਿਕਸਿਤ ਪੰਜਾਬ, ਵਿਕਸਿਤ ਭਾਰਤ' ਦੇ ਸੰਕਲਪ ਨੂੰ ਜ਼ਮੀਨ 'ਤੇ ਉਤਾਰਨ ਲਈ ਵਚਨਬੱਧ ਹਾਂ।ਲੋਂ ਨਾਲ ਬੁੱਟਰ ਦੀ ਮੁਲਾਕਾਤ, 'ਵਿਕਸਿਤ ਪੰਜਾਬ , ਵਿਕਸਤ ਭਾਰਤ ਤੇ ਜੋਰ ਦਿੱਤਾ ਗਿਆ।