- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰੀਖਿਆ 'ਚ ਅਪੀਅਰ ਹੋਣ ਲਈ ਇਛੁੱਕ ਪ੍ਰੀਖਿਆਰਥੀ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਪਹਿਲਾ ਜਾਰੀ ਕੀਤੇ ਗਏ ਸ਼ਡਿਊਲ ਦੀ ਲਗਾਤਾਰਤਾ 'ਚ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਜਮ੍ਹਾ ਕਰਵਾ ਸਕਦੇ ਹਨ ਜਦੋਂਕਿ ਇਕ ਤੋਂ ਵੱਧ ਵਿਸ਼ਿਆ 'ਚ ਕਾਰਗੁਜ਼ਾਰੀ ਸੁਧਾਰ ਕਰਨ ਦੇ ਚਾਹਵਾਨ ਪ੍ਰੀਖਿਆਰਥੀ ਸਾਲਾਨਾ ਪ੍ਰੀਖਿਆਵਾਂ ਮਾਰਚ 2027 'ਚ ਉਕਤ ਸੁਵਿਧਾ ਦਾ ਲਾਭ ਲੈ ਸਕਣਗੇ।

ਦਰਸ਼ਨ ਸਿੰਘ ਸੋਢੀ, ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਮਾਰਚ 2026 ਦੇ ਰੈਗੂਲਰ ਪ੍ਰੀਖਿਆਰਥੀ ਜੋ ਆਪਣੀ ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਕੇਵਲ ਇੱਕ ਵਿਸ਼ੇ ਲਈ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਦੁਬਾਰਾ ਪ੍ਰੀਖਿਆ ਦੇਣੀ ਚਾਹੁੰਦੇ ਹਨ।
ਉਨ੍ਹਾਂ ਨੂੰ ਜੁਲਾਈ/ਅਗਸਤ 2026 ਦੀਆਂ ਰੈਗਲਰ ਰੀਅਪੀਅਰ/ਕੰਪਾਰਟਮੈਂਟ ਅਤੇ ਵਾਧੂ ਵਿਸੇ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੇ ਨਾਲ ਕਾਰਗੁਜ਼ਾਰੀ ਵਿੱਚ ਸੁਧਾਰ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਪ੍ਰੀਖਿਆ 'ਚ ਅਪੀਅਰ ਹੋਣ ਲਈ ਇਛੁੱਕ ਪ੍ਰੀਖਿਆਰਥੀ ਅਨੁਪੂਰਕ ਪ੍ਰੀਖਿਆਵਾਂ ਸਬੰਧੀ ਪਹਿਲਾ ਜਾਰੀ ਕੀਤੇ ਗਏ ਸ਼ਡਿਊਲ ਦੀ ਲਗਾਤਾਰਤਾ 'ਚ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਜਮ੍ਹਾ ਕਰਵਾ ਸਕਦੇ ਹਨ ਜਦੋਂਕਿ ਇਕ ਤੋਂ ਵੱਧ ਵਿਸ਼ਿਆ 'ਚ ਕਾਰਗੁਜ਼ਾਰੀ ਸੁਧਾਰ ਕਰਨ ਦੇ ਚਾਹਵਾਨ ਪ੍ਰੀਖਿਆਰਥੀ ਸਾਲਾਨਾ ਪ੍ਰੀਖਿਆਵਾਂ ਮਾਰਚ 2027 'ਚ ਉਕਤ ਸੁਵਿਧਾ ਦਾ ਲਾਭ ਲੈ ਸਕਣਗੇ। ਇਸ ਸਬੰਧੀ ਲੋੜੀਂਦੀ ਜਾਣਕਾਰੀ ਪੰਜਾਬ ਬੋਰਡ ਦੀ ਵੈਬਸਾਈਟ www.pseb.ac.in 'ਤੇ ਉਪਲਬਧ ਕੀਤੀ ਗਈ ਹੈ।