- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਅਹਿਮ ਸਬੂਤ ਜੁਟਾਏ ਹਨ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਜੀ ਐੱਸ ਸੰਧੂ, ਪੰਜਾਬੀ ਜਾਗਰਣ, ਐੱਸ ਏ ਐੱਸ ਨਗਰ: ਮੋਹਾਲੀ 'ਚ ਸੁਰੱਖਿਆ ਪ੍ਰਬੰਧਾਂ ਨੂੰ ਚੁਣੌਤੀ ਦਿੰਦਿਆਂ ਅਣਪਛਾਤੇ ਹਮਲਾਵਰਾਂ ਨੇ ਐੱਸਐੱਸਪੀ ਦਫ਼ਤਰ (SSP Office) ਦੇ ਬਿਲਕੁਲ ਬਾਹਰ ਦਿਨ-ਦਿਹਾੜੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰੁੜਕੀ (ਹਰਿਆਣਾ/ਯੂ.ਪੀ. ਸਰਹੱਦ ਨੇੜੇ) ਦੇ ਰਹਿਣ ਵਾਲੇ ਗੁਰਪ੍ਰੀਤ ਵਜੋਂ ਹੋਈ ਹੈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਜਾਣਕਾਰੀ ਅਨੁਸਾਰ, ਗੁਰਪ੍ਰੀਤ 'ਤੇ ਉਸ ਵੇਲੇ ਹਮਲਾ ਹੋਇਆ ਜਦੋਂ ਉਹ ਐੱਸਐੱਸਪੀ ਦਫ਼ਤਰ ਦੇ ਬਾਹਰ ਮੌਜੂਦ ਸੀ। ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕੀਤੀ, ਜਿਸ ਵਿਚ ਗੁਰਪ੍ਰੀਤ ਨੂੰ ਤਿੰਨ ਗੋਲ਼ੀਆਂ ਲੱਗੀਆਂ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਚ ਸੁਰੱਖਿਆ ਵਾਲੇ ਖੇਤਰ ਵਿੱਚ ਗੋਲ਼ੀਆਂ ਚੱਲਣ ਦੀ ਆਵਾਜ਼ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਅਤੇ ਪੁਲਿਸ ਵਿਭਾਗ 'ਚ ਤਰਥੱਲੀ ਮਚ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਅਹਿਮ ਸਬੂਤ ਜੁਟਾਏ ਹਨ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਮੁੱਢਲੀ ਜਾਂਚ ਵਿਚ ਪੁਲਿਸ ਇਸ ਮਾਮਲੇ ਨੂੰ ਆਪਸੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਲਈ ਐੱਸਐੱਸਪੀ ਦਫ਼ਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਐੱਸਐੱਸਪੀ ਮੋਹਾਲੀ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਨੇ ਜ਼ਿਲ੍ਹੇ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਖੇਤਰ ਦੀ ਸੁਰੱਖਿਆ ਵਿਵਸਥਾ 'ਤੇ ਵੀ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ
ਇਸ ਕਤਲ ਕਾਂਡ ਤੋਂ ਕੁਝ ਦੇਰ ਬਾਅਦ ਹੀ ਗੋਲਡੀ ਬਰਾੜ ਤੇ ਰੋਹਿਤ ਗੋਦਾਰਾ ਗੈਂਗ ਨੇ ਇੰਟਰਨੈੱਟ ਮੀਡੀਆ ’ਤੇ ਪੋਸਟ ਪਾ ਕੇ ਇਸ ਵਾਰਦਾਤ ਦੀ ਜ਼ਿੰਮੇਵਾਰੀ ਲੈ ਲਈ। ਪੋਸਟ ’ਚ ਦਾਅਵਾ ਕੀਤਾ ਗਿਆ ਹੈ ਕਿ ਗੁਰਵਿੰਦਰ ਸਿੰਘ ਉਨ੍ਹਾਂ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕੇਸ ਵਿਚ ਸ਼ਾਮਲ ਸੀ ਤੇ ਇਹ ਉਸਦਾ ਬਦਲਾ ਹੈ। ਹਾਲਾਂਕਿ, ਪੁਲਿਸ ਵੱਲੋਂ ਇਸ ਪੋਸਟ ਦੀ ਅਧਿਕਾਰਤ ਪੁਸ਼ਟੀ ਕੀਤੀ ਜਾਣੀ ਬਾਕੀ ਹੈ।