Punjab Budget 2026: ਪਿੰਡ ਹੁਣ ਬਣਨਗੇ ਸਮਾਰਟ, ‘ਬਦਲਦੇ ਪਿੰਡ’ ਮੁਹਿੰਮ ਲਈ ਕਰੋੜਾਂ ਦੇ ਫੰਡ; ਸ਼ਹਿਰਾਂ 'ਚ ਚੱਲਣਗੀਆਂ 347 ਈ-ਬੱਸਾਂ
ਪੰਜਾਬ ਸਰਕਾਰ ਨੇ ਆਪਣੇ ਤਾਜ਼ਾ ਬਜਟ ਵਿੱਚ ਪੇਂਡੂ ਅਤੇ ਸ਼ਹਿਰੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਖ਼ਜ਼ਾਨਾ ਖੋਲ੍ਹ ਦਿੱਤਾ ਹੈ। ਸਰਕਾਰ ਨੇ ਪਿੰਡਾਂ ਲਈ ਵਿਸ਼ੇਸ਼ ਪਹਿਲਕਦਮੀ “ਬਦਲਦੇ ਪਿੰਡ, ਬਦਲਦਾ ਪੰਜਾਬ” ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੂਬੇ ਦੇ 12,581 ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਕਾਇਆ-ਕਲਪ ਕੀਤਾ ਜਾਵੇਗਾ
Publish Date: Sun, 08 Mar 2026 11:45 AM (IST)
Updated Date: Sun, 08 Mar 2026 03:26 PM (IST)
ਜਾਸ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਤਾਜ਼ਾ ਬਜਟ ਵਿੱਚ ਪੇਂਡੂ ਅਤੇ ਸ਼ਹਿਰੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਖ਼ਜ਼ਾਨਾ ਖੋਲ੍ਹ ਦਿੱਤਾ ਹੈ। ਸਰਕਾਰ ਨੇ ਪਿੰਡਾਂ ਲਈ ਵਿਸ਼ੇਸ਼ ਪਹਿਲਕਦਮੀ “ਬਦਲਦੇ ਪਿੰਡ, ਬਦਲਦਾ ਪੰਜਾਬ” ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਸੂਬੇ ਦੇ 12,581 ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਕਾਇਆ-ਕਲਪ ਕੀਤਾ ਜਾਵੇਗਾ।
ਸਰਕਾਰ ਨੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਲਈ ਦੋ ਵੱਡੇ ਐਲਾਨ ਕੀਤੇ ਹਨ:
ਬੁਨਿਆਦੀ ਸਹੂਲਤਾਂ: ₹3,500 ਕਰੋੜ ਦੀ ਲਾਗਤ ਨਾਲ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ, ਸੀਵਰੇਜ ਸਿਸਟਮ, ਨਹਿਰਾਂ ਦਾ ਨਵੀਨੀਕਰਨ, ਖੇਡ ਮੈਦਾਨਾਂ ਦੀ ਉਸਾਰੀ ਅਤੇ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।
ਸੜਕਾਂ ਦਾ ਜਾਲ: ਪੇਂਡੂ ਸੜਕਾਂ ਨੂੰ ਮਜ਼ਬੂਤ ਕਰਨ ਲਈ 18,944 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਅਪਗ੍ਰੇਡੇਸ਼ਨ ਕੀਤੀ ਜਾਵੇਗੀ, ਜਿਸ 'ਤੇ ₹2,873 ਕਰੋੜ ਖ਼ਰਚ ਹੋਣਗੇ।
ਸ਼ਹਿਰੀ ਵਿਕਾਸ
ਸ਼ਹਿਰੀ ਖੇਤਰਾਂ ਨੂੰ ਸਮਾਰਟ ਅਤੇ ਸੁਵਿਧਾਜਨਕ ਬਣਾਉਣ ਲਈ ਵੀ ਵੱਡੇ ਕਦਮ ਚੁੱਕੇ ਗਏ ਹਨ:
ਵਿਸ਼ਵ ਪੱਧਰੀ ਸੜਕਾਂ: ਪਹਿਲੇ ਪੜਾਅ ਵਿੱਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਵਿੱਚ ਲਗਪਗ 50 ਕਿਲੋਮੀਟਰ ਲੰਬੀਆਂ ਆਧੁਨਿਕ ਸੜਕਾਂ ਬਣਾਈਆਂ ਜਾਣਗੀਆਂ, ਜਿਸ ਦੀ ਲਾਗਤ ₹140 ਕਰੋੜ ਹੋਵੇਗੀ।
ਬੁਨਿਆਦੀ ਸੇਵਾਵਾਂ: ਸ਼ਹਿਰਾਂ ਵਿੱਚ ਸਫ਼ਾਈ, ਪਾਣੀ, ਸੀਵਰੇਜ ਤੇ ਸਟਰੀਟ ਲਾਈਟਾਂ ਵਰਗੀਆਂ ਪੰਜ ਮੁੱਖ ਸੇਵਾਵਾਂ ਲਈ 225 ਕਰੋੜ ਦਾ ਪ੍ਰਬੰਧ ਕੀਤਾ ਗਿਆ ਹੈ।
ਈ-ਬੱਸਾਂ ਦਾ ਤੋਹਫ਼ਾ: ਸ਼ਹਿਰੀ ਆਵਾਜਾਈ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਰਕਾਰ 347 ਨਵੀਆਂ ਈ-ਬੱਸਾਂ (E-Buses) ਖਰੀਦੇਗੀ।