- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਜੀਵ ਅਰੋੜਾ ਇਨ੍ਹੀਂ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਈਡੀ ਨੇ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐੱਮਐੱਲਏ) ਤਹਿਤ ਕਾਰਵਾਈ ਕਰਦਿਆਂ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਸਟੇਟ ਬਿਊਰੋ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ (ਸੋਮਵਾਰ) ਨੂੰ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੌਜੂਦਾ ਸਿਆਸੀ ਅਤੇ ਕਾਨੂੰਨੀ ਹਾਲਾਤਾਂ ਦਰਮਿਆਨ ਮੁੱਖ ਮੰਤਰੀ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਮੁਲਾਕਾਤ ਦੌਰਾਨ ਅਰੋੜਾ ਨਾਲ ਜੁੜੇ ਮਾਮਲੇ ਅਤੇ ਅੱਗੇ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਵੀ ਚਰਚਾ ਹੋ ਸਕਦੀ ਹੈ।