- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੈਮੋਕ੍ਰੇਟਿਕ ਵਣ ਕਰਮਚਾਰੀ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉੱਚ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ।

ਰਾਜ ਬਿਊਰੋ, ਚੰਡੀਗੜ੍ਹ: ਪੰਜਾਬ ਦੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕਿਸੇ ਵੀ ਵਣ ਮੁਲਾਜ਼ਮਾਂ ਨੂੰ ਨੌਕਰੀ ਤੋਂ ਨਹੀਂ ਕੱਢੇਗੀ ਅਤੇ ਮੁਲਾਜ਼ਮਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਡੈਮੋਕ੍ਰੇਟਿਕ ਵਣ ਕਰਮਚਾਰੀ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉੱਚ ਪੱਧਰ ’ਤੇ ਉਠਾਉਣ ਦਾ ਭਰੋਸਾ ਦਿੱਤਾ।
ਫੀਲਡ ਵਰਕਰਾਂ ਦੇ ਕੰਮ ਨੂੰ 'ਖ਼ਤਰਨਾਕ ਕੰਮਾਂ ਦੀ ਸ਼੍ਰੇਣੀ' ਵਿੱਚ ਸ਼ਾਮਲ ਕਰਨ ਦੀ ਮੰਗ ’ਤੇ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ। ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਇਸ ਵੇਲੇ ਚੱਲ ਰਿਹਾ ਕੋਈ ਵੀ ਕੰਮ ਠੇਕੇ ’ਤੇ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਣ ਵਿਭਾਗ ਵਿੱਚ ਹੁਣ ਤੱਕ 1,458 ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਇਸ ਸਾਲ ਰੈਗੂਲਰ ਕੀਤੇ ਗਏ 516 ਅਤੇ ਪਿਛਲੇ ਸਾਲ ਰੈਗੂਲਰ ਕੀਤੇ ਗਏ 942 ਮੁਲਾਜ਼ਮ ਸ਼ਾਮਲ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਤੱਕ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਚੁੱਕੀ ਹੈ ਅਤੇ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।
ਮੀਟਿੰਗ ਵਿੱਚ ਪੀਸੀਸੀਐੱਫ ਧਰਮਿੰਦਰ ਸ਼ਰਮਾ, ਏਪੀਸੀਸੀਐੱਫ ਪ੍ਰਤਿਮਾ ਸ੍ਰੀਵਾਸਤਵ ਅਤੇ ਏਪੀਸੀਸੀਐੱਫ ਚਰਚਿਲ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।