- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ DA ਵਾਧੇ ਦੇ ਫੈਸਲੇ ਨਾਲ ਕੰਪਿਊਟਰ ਅਧਿਆਪਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਕੀਤਾ ਹੈ। ਮਹਿੰਗਾਈ 'ਚ ਵਾਧੇ ਦੇ ਐਲਾਨ ਨਾਲ ਕੰਪਿਊਟਰ ਅਧਿਆਪਕਾਂ 'ਚ ਖੁਸ਼ੀ ਦੀ ਲਹਿਰ ਹੈ। ਇਸ ਫੈਸਲੇ ਨੂੰ ਤਿਉਹਾਰਾਂ ਦੇ ਮੌਕੇ 'ਤੇ ਸਰਕਾਰ ਵੱਲੋਂ ਅਧਿਆਪਕ ਵਰਗ ਨੂੰ ਦਿੱਤਾ ਗਿਆ ਅਹਿਮ ਤੋਹਫ਼ਾ ਮੰਨਿਆ ਜਾ ਰਿਹਾ ਹੈ।

ਡਿਜੀਟਲ ਡੈਸਕ, ਜਲੰਧਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (DA) 'ਚ 40 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਕੰਪਿਊਟਰ ਅਧਿਆਪਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਕੀਤਾ ਹੈ। ਮਹਿੰਗਾਈ 'ਚ ਵਾਧੇ ਦੇ ਐਲਾਨ ਨਾਲ ਕੰਪਿਊਟਰ ਅਧਿਆਪਕਾਂ 'ਚ ਖੁਸ਼ੀ ਦੀ ਲਹਿਰ ਹੈ। ਇਸ ਫੈਸਲੇ ਨੂੰ ਤਿਉਹਾਰਾਂ ਦੇ ਮੌਕੇ 'ਤੇ ਸਰਕਾਰ ਵੱਲੋਂ ਅਧਿਆਪਕ ਵਰਗ ਨੂੰ ਦਿੱਤਾ ਗਿਆ ਅਹਿਮ ਤੋਹਫ਼ਾ ਮੰਨਿਆ ਜਾ ਰਿਹਾ ਹੈ।
ਸੀਐੱਮ ਮਾਨ ਨੇ ਆਪਣੇ ਐਕਸ 'ਤੇ ਲਿਖਿਆ, 'ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ... ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ... ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ... ਇਨਕਲਾਬ ਜ਼ਿੰਦਾਬਾਦ! '
ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ... ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ... ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ... ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) November 7, 2026
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਰੀ ਦਾ ਤੋਹਫ਼ਾ ਦਿੰਦੇ ਹੋਏ ਉਨ੍ਹਾਂ ਦੇ ਮਹਿੰਗਾਈ ਭੱਤੇ 'ਚ ਵੀ ਤਿੰਨ ਪ੍ਰਤੀਸ਼ਤ ਹੋਰ ਡੀਏ ਵਾਧੇ ਦਾ ਐਲਾਨ ਕੀਤਾ ਸੀ ਜਿਸ ਦੀ ਕਿਸ਼ਤ ਦਸੰਬਰ ਮਹੀਨੇ ਦੀ ਤਨਖ਼ਾਹ ਨਾਲ ਮਿਲਣ ਦਾ ਵਾਅਦਾ ਵੀ ਕੀਤਾ ਸੀ।