- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਸਤਿਕਾਰ ਦਿੰਦੇ ਹੋਏ ਸਮੂਹ ਸਿੱਖਾਂ ਨੂੰ ਸੀਐਮ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ ਤੇ ਐਫਆਈਆਰ ਕਰਨ ਦੀ ਮੰਗ ਕੀਤੀ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੀ ਸਰਕਾਰ ਵੱਲੋਂ ਜਾਰੀ ਫੌਰੈਂਸਿਕ ਲੈਬ ਦੀ ਝੂਠੀ ਰਿਪੋਰਟ ਨੂੰ ਲੈ ਕੇ ਪੰਜਾਬ ਕਾਂਗਰਸ ਦੀ ਸਾਰੀ ਲੀਡਰਸ਼ਿਪ ਇਕ ਮੰਚ "ਤੇ ਇਕੱਤਰ ਹੋਈ । ਉਨ੍ਹਾਂ ਪ੍ਰੈੈਸ ਮਿਲਣੀ ਵਿਚ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਸਤਿਕਾਰ ਦਿੰਦੇ ਹੋਏ ਸਮੂਹ ਸਿੱਖਾਂ ਨੂੰ ਸੀਐਮ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ ਤੇ ਐਫਆਈਆਰ ਕਰਨ ਦੀ ਮੰਗ ਕੀਤੀ।
ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਜਾਅਲੀ ਫੋਰੈਂਸਿਕ ਰਿਪੋਰਟ ਦਿੱਤੀ ਗਈ ਹੈ, ਜਿਸ ਦੀ ਨਿਰਪੱਖ ਜਾਂਚ ਦੀ ਲੋੜ ਹੈ। ਚੰਡੀਗੜ੍ਹ ਦੇ ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਮੌਜੂਦ ਆਗੂਆਂ ਵਿੱਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਸੁਖਪਾਲ ਖਹਿਰਾ ਅਤੇ ਵਿਧਾਇਕ ਪਰਗਟ ਸਿੰਘ ਸ਼ਾਮਲ ਸਨ।
ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਕਥਿਤ ਜਾਅਲੀ ਰਿਪੋਰਟ ਤਿਆਰ ਕਰਨ ਅਤੇ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਵਿੱਚ ਸ਼ਾਮਲ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਹਰਿਆਣਾ ਵਿਚ ਦਰਜ ਹੋਈ ਐਫਆਈਆਰ ਨੂੰ ਲੈ ਕੇ ਬੀਜੇਪੀ ਉਤੇ ਵੀ ਸਵਾਲ ਖੜੇ ਕੀਤੇ।
ਇਸ ਮੌਕੇ ਚੰਨੀ ਨੇ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਲਗਾਤਾਰ ਸਿੱਖ ਕੌਮ ਦਾ ਘਾਣ ਕਰ ਰਿਹਾ ਹੈ । ਇਸ ਲਈ ਸਿੱਖ ਕੌਮ ਇਸ ਨੂੰ ਕਦੇ ਵੀ ਮਾਫ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕੋਈ ਵੀ ਕਾਂਗਰਸੀ ਇਸ ਨੂੰ ਮੂੰਹ ਨਹੀਂ ਲਗਾਏਗਾ ਅਤੇ ਪੂਰਨ ਬਾਈਕਾਟ ਕਰੇਗਾ।
ਕਾਂਗਰਸ ਦਾ ਕਹਿਣਾ ਹੈ ਕਿ ਜੇਕਰ ਦੋਸ਼ ਸੱਚ ਸਾਬਤ ਹੁੰਦੇ ਹਨ, ਤਾਂ ਇਹ ਨਾ ਸਿਰਫ਼ ਕਾਨੂੰਨ ਵਿਵਸਥਾ, ਸਗੋਂ ਸੰਵਿਧਾਨਕ ਸੰਸਥਾਵਾਂ ਦੀ ਭਰੋਸੇਯੋਗਤਾ ਬਾਰੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੂਰੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕਰਦੇ ਹੋਏ, ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਭਾਵੇਂ ਉਹ ਕਿਸੇ ਵੀ ਅਹੁਦੇ 'ਤੇ ਹੋਣ।
ਇਸ ਮੁੱਦੇ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਰਾਜਨੀਤਿਕ ਮਾਹੌਲ ਭਖਾ ਦਿੱਤਾ ਹੈ। ਕਾਂਗਰਸ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੂਬੇ ਭਰ ਵਿੱਚ ਆਪਣਾ ਅੰਦੋਲਨ ਤੇਜ਼ ਕਰੇਗੀ।