ਪੰਜਾਬ ਕਾਂਗਰਸ 'ਚ ਫਿਰ ਭਖੀ ਸਿਆਸਤ : 15 ਵਿਧਾਇਕਾਂ ਨੇ ਰਾਹੁਲ ਗਾਂਧੀ ਤੋਂ ਮੰਗਿਆ ਮਿਲਣ ਦਾ ਸਮਾਂ, ਅੰਦਰੂਨੀ ਕਲੇਸ਼ ਹੋਇਆ ਤੇਜ਼
ਪੰਜਾਬ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਚੰਨੀ ਗੁੱਟ ਤੋਂ ਬਾਅਦ ਹੁਣ ਪਾਰਟੀ ਦੇ 15 ਵਿਧਾਇਕਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਦੇ ਸਾਹਮਣੇ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੇ ਅੰਦਰ ਚੱਲ ਰਹੇ ਵਿਵਾਦ 'ਤੇ ਆਪਣੀ ਗੱਲ ਰੱਖਣ ਦੀ ਇੱਛਾ ਜਤਾਈ ਗਈ ਹੈ।
Publish Date: Tue, 11 Aug 2026 10:50 AM (IST)
Updated Date: Tue, 11 Aug 2026 12:08 PM (IST)
ਰਾਜ ਬਿਊਰੋ, ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆਈ ਹੈ। ਚੰਨੀ ਗੁੱਟ ਤੋਂ ਬਾਅਦ ਹੁਣ ਪਾਰਟੀ ਦੇ 15 ਵਿਧਾਇਕਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਦੇ ਸਾਹਮਣੇ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੇ ਅੰਦਰ ਚੱਲ ਰਹੇ ਵਿਵਾਦ 'ਤੇ ਆਪਣੀ ਗੱਲ ਰੱਖਣ ਦੀ ਇੱਛਾ ਜਤਾਈ ਗਈ ਹੈ।
ਸੂਤਰਾਂ ਅਨੁਸਾਰ, ਵਿਧਾਇਕ ਸੰਗਠਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਪਾਰਟੀ 'ਚ ਨੇਤਾਵਾਂ ਵਿਚਕਾਰ ਚੱਲ ਰਹੀ ਖਿੱਚੋਤਾਣ ਨੂੰ ਲੈ ਕੇ ਰਾਹੁਲ ਗਾਂਧੀ ਨਾਲ ਚਰਚਾ ਕਰਨਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮੌਜੂਦਾ ਹਾਲਾਤਾਂ 'ਤੇ ਚੋਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨੀ ਜ਼ਰੂਰੀ ਹੈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਵੀ ਵਿਧਾਇਕਾਂ ਦੀ ਉਨ੍ਹਾਂ ਨਾਲ ਮੁਲਾਕਾਤ ਨਹੀਂ ਹੋ ਸਕੀ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਸੀ ਅਤੇ ਵਿਧਾਇਕ ਵਿਧਾਨ ਸਭਾ ਦੀ ਕਾਰਵਾਈ 'ਚ ਰੁੱਝੇ ਹੋਏ ਸਨ। ਅਜਿਹੇ 'ਚ ਕਈ ਵਿਧਾਇਕ ਇੰਚਾਰਜ ਨਾਲ ਆਪਣੀ ਗੱਲ ਨਹੀਂ ਰੱਖ ਸਕੇ ਸਨ। ਹੁਣ 15 ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਨੂੰ ਪੱਤਰ ਲਿਖਣ ਨਾਲ ਪੰਜਾਬ ਕਾਂਗਰਸ ਦੀ ਅੰਦਰੂਨੀ ਰਾਜਨੀਤੀ ਫਿਰ ਗਰਮਾ ਗਈ ਹੈ। ਹਾਲਾਂਕਿ, ਰਾਹੁਲ ਗਾਂਧੀ ਵੱਲੋਂ ਹਾਲੇ ਤੱਕ ਮੁਲਾਕਾਤ ਦਾ ਸਮਾਂ ਤੈਅ ਕੀਤੇ ਜਾਣ ਦੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।