- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੜਿੰਗ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੌਰਾਨ ਬੱਚਿਆਂ ਨਾਲ ਹੋਏ ਕਥਿਤ ਦੁਰਵਿਵਹਾਰ ਦੀ ਵੀ ਕਰੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੈਂਕੜੇ ਵਾਰ ਪੇਪਰ ਲੀਕ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਜਵਾਬਦੇਹੀ ਤੈਅ ਨਹੀਂ ਕਰ ਰਹੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਆਖ਼ਰ ਵਾਰ-ਵਾਰ ਹੋ ਰਹੇ ਪੇਪਰ ਲੀਕ ਦਾ ਜ਼ਿੰਮੇਵਾਰ ਕੌਣ ਹੈ।

ਸਟੇਟ ਬਿਊਰੋ, ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਕੂਚ ਤੋਂ ਪਹਿਲਾਂ ਕਿਸਾਨਾਂ 'ਤੇ ਹੋਈ ਪੁਲਿਸ ਕਾਰਵਾਈ ਅਤੇ ਪੇਪਰ ਲੀਕ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਰਾਤ ਦੇ ਹਨੇਰੇ 'ਚ ਪੁਲਿਸ ਭੇਜਣਾ ਜਮਹੂਰੀ (ਲੋਕਤੰਤਰੀ) ਮੁੱਲਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜਾਇਜ਼ ਮੰਗਾਂ ਚੁੱਕਣ ਦਾ ਪੂਰਾ ਲੋਕਤੰਤਰੀ ਹੱਕ ਹੈ ਤੇ ਪੰਜਾਬ ਕਾਂਗਰਸ ਉਨ੍ਹਾਂ ਦੇ ਹਰ ਸੰਘਰਸ਼ 'ਚ ਮਜ਼ਬੂਤੀ ਨਾਲ ਨਾਲ ਖੜ੍ਹੀ ਰਹੇਗੀ। ਜ਼ਰੂਰਤ ਪੈਣ 'ਤੇ ਕਾਂਗਰਸ ਵਰਕਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨਗੇ।
ਵੜਿੰਗ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੌਰਾਨ ਬੱਚਿਆਂ ਨਾਲ ਹੋਏ ਕਥਿਤ ਦੁਰਵਿਵਹਾਰ ਦੀ ਵੀ ਕਰੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੈਂਕੜੇ ਵਾਰ ਪੇਪਰ ਲੀਕ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਜਵਾਬਦੇਹੀ ਤੈਅ ਨਹੀਂ ਕਰ ਰਹੀ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਆਖ਼ਰ ਵਾਰ-ਵਾਰ ਹੋ ਰਹੇ ਪੇਪਰ ਲੀਕ ਦਾ ਜ਼ਿੰਮੇਵਾਰ ਕੌਣ ਹੈ।
ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਸਾਰੀਆਂ ਵਿਰੋਧੀ ਧਿਰਾਂ ਨੌਜਵਾਨਾਂ ਤੇ ਵਿਦਿਆਰਥੀਆਂ ਨਾਲ ਮਜ਼ਬੂਤੀ ਨਾਲ ਖੜ੍ਹੀਆਂ ਹਨ। ਵੜਿੰਗ ਨੇ ਦਾਅਵਾ ਕੀਤਾ ਕਿ ਪੇਪਰ ਲੀਕ ਦੇ ਮੁੱਦੇ 'ਤੇ ਚਰਚਾ ਕਰਵਾਉਣ ਲਈ ਵਿਰੋਧੀ ਧਿਰ ਨੇ ਸੋਮਵਾਰ ਨੂੰ ਸੰਸਦ ਦੀ ਕਾਰਵਾਈ ਸੱਤ ਵਾਰ ਮੁਲਤਵੀ ਕਰਵਾਈ, ਪਰ ਸਰਕਾਰ ਇਸ ਗੰਭੀਰ ਵਿਸ਼ੇ 'ਤੇ ਚਰਚਾ ਤੋਂ ਬਚਦੀ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ 'ਤੇ ਕਾਂਗਰਸ ਲਗਾਤਾਰ ਆਵਾਜ਼ ਉਠਾਉਂਦੀ ਰਹੇਗੀ।