ਪੰਜਾਬ ਕਾਂਗਰਸ ਚੋਣ ਮੋਡ ’ਚ, ਵੇਣੂਗੋਪਾਲ ਤੇ ਪਾਇਲਟ ਚੰਡੀਗੜ੍ਹ ਪੁੱਜੇ; ਪਰਗਟ ਸਿੰਘ ਸਮੇਤ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਹੋਵੇਗੀ ਮੀਟਿੰਗ
ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਸਰਗਰਮ ਹੋ ਗਈ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਐਤਵਾਰ ਦੇਰ ਸ਼ਾਮ ਚੰਡੀਗੜ੍ਹ ਪੁੱਜੇ।
Publish Date: Sun, 25 Oct 2026 11:25 PM (IST)
Updated Date: Sun, 25 Oct 2026 11:28 PM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਸਰਗਰਮ ਹੋ ਗਈ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਐਤਵਾਰ ਦੇਰ ਸ਼ਾਮ ਚੰਡੀਗੜ੍ਹ ਪੁੱਜੇ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਏਆਈਸੀਸੀ ਸਕੱਤਰ ਰਵਿੰਦਰ ਡਾਲਵੀ ਤੇ ਸੂਰਜ ਠਾਕੁਰ ਵੀ ਆਏ। ਹਵਾਈ ਅੱਡੇ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਪਰਗਟ ਸਿੰਘ ਤੇ ਹੋਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਵੇਣੂਗੋਪਾਲ ਸੋਮਵਾਰ ਨੂੰ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਇਸ ’ਚ ਚੋਣ ਰਣਨੀਤੀ, ਸੰਗਠਨ ਮਜ਼ਬੂਤ ਕਰਨ ਅਤੇ ਆਗੂਆਂ ਤੇ ਵਰਕਰਾਂ ਵਿਚਾਲੇ ਤਾਲਮੇਲ ਵਧਾਉਣ ਬਾਰੇ ਚਰਚਾ ਹੋਵੇਗੀ। 1 ਨਵੰਬਰ ਨੂੰ ਦਿੱਲੀ ’ਚ ਹੋਣ ਵਾਲੀ ‘ਵੋਟ ਬਚਾਓ, ਦੇਸ਼ ਬਚਾਓ’ ਰੈਲੀ ਦੀਆਂ ਤਿਆਰੀਆਂ ਵੀ ਵਿਚਾਰੀਆਂ ਜਾਣਗੀਆਂ। ਆਗੂਆਂ ਨਾਲ ਸੋਮਵਾਰ ਤੇ ਮੰਗਲਵਾਰ ਦੋ ਦਿਨ ਮੀਟਿੰਗਾਂ ਹੋਣਗੀਆਂ।