- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਚਿਨ ਪਾਇਲਟ ਵੱਲੋਂ ਪੰਜਾਬ ਦੇ ਲਗਭਗ ਸਾਰੇ ਆਗੂਆਂ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਨਵਾਂ ਅਹੁਦਾ ਸੰਭਾਲਣ ਤੋਂ ਬਾਅਦ ਹੀ ਪਾਇਲਟ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਵਰਕਰਾਂ ਤੋਂ ਫੀਡਬੈਕ ਲੈਣਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਕਾਂਗਰਸ ਦੀ ਰਿਪੋਰਟ ਤਿਆਰ ਕਰਨ ਲਈ ਪਾਇਲਟ ਵੱਲੋਂ ਇੱਕ ਵਿਸ਼ੇਸ਼ ਟੀਮ ਵੀ ਲਾਈ ਗਈ ਹੈ, ਜੋ ਵੱਖ-ਵੱਖ ਪੱਧਰਾਂ ’ਤੇ ਫੀਡਬੈਕ ਇਕੱਠਾ ਕਰ ਰਹੀ ਹੈ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸੰਗਠਨ ਦੀ ਸਥਿਤੀ ਅਤੇ ਆਗੂਆਂ ਵਿਚਾਲੇ ਤਾਲਮੇਲ ਨੂੰ ਲੈ ਕੇ ਇਸੇ ਹਫ਼ਤੇ ਕਾਂਗਰਸ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪ ਸਕਦੇ ਹਨ। ਪਾਇਲਟ ਦੇ ਪੰਜਾਬ ਦੌਰੇ ਤੋਂ ਬਾਅਦ ਹੁਣ ਕਾਂਗਰਸ ਵਿੱਚ ਅਗਲੀ ਚੋਣੀ ਮੁਹਿੰਮ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਪਾਇਲਟ ਦੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਕਾਂਗਰਸ ਲਈ ਆਉਣ ਵਾਲੇ ਸਿਆਸੀ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ।
ਸਚਿਨ ਪਾਇਲਟ ਵੱਲੋਂ ਪੰਜਾਬ ਦੇ ਲਗਭਗ ਸਾਰੇ ਆਗੂਆਂ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ। ਨਵਾਂ ਅਹੁਦਾ ਸੰਭਾਲਣ ਤੋਂ ਬਾਅਦ ਹੀ ਪਾਇਲਟ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ, ਵਿਧਾਇਕਾਂ ਅਤੇ ਵਰਕਰਾਂ ਤੋਂ ਫੀਡਬੈਕ ਲੈਣਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਕਾਂਗਰਸ ਦੀ ਰਿਪੋਰਟ ਤਿਆਰ ਕਰਨ ਲਈ ਪਾਇਲਟ ਵੱਲੋਂ ਇੱਕ ਵਿਸ਼ੇਸ਼ ਟੀਮ ਵੀ ਲਾਈ ਗਈ ਹੈ, ਜੋ ਵੱਖ-ਵੱਖ ਪੱਧਰਾਂ ’ਤੇ ਫੀਡਬੈਕ ਇਕੱਠਾ ਕਰ ਰਹੀ ਹੈ।
ਹਾਲ ਹੀ ਵਿੱਚ ਚੰਡੀਗੜ੍ਹ ਦੌਰੇ ਦੌਰਾਨ ਪਾਰਟੀ ਦੇ ਵੱਖ-ਵੱਖ ਧੜਿਆਂ ਨਾਲ ਜੁੜੇ ਆਗੂ ਇੱਕ ਮੰਚ ’ਤੇ ਨਜ਼ਰ ਆਏ ਸਨ। ਇਸ ਦੌਰਾਨ ਪਾਇਲਟ ਨੇ ਸੂਬਾ ਕਾਂਗਰਸ ਦੇ ਆਗੂਆਂ ਨਾਲ ਵੱਖ-ਵੱਖ ਮੁਲਾਕਾਤਾਂ ਕਰਕੇ ਸੰਗਠਨ ਦੀ ਸਥਿਤੀ, ਆਪਸੀ ਤਾਲਮੇਲ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਸੀ।
ਸੂਤਰਾਂ ਅਨੁਸਾਰ, ਪਾਇਲਟ ਆਪਣੇ ਦੌਰੇ ਦੌਰਾਨ ਹੋਈਆਂ ਮੀਟਿੰਗਾਂ ਅਤੇ ਆਗੂਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਤਿਆਰ ਕਰ ਰਹੇ ਹਨ। ਇਹ ਰਿਪੋਰਟ ਕਾਂਗਰਸ ਦੇ ਸੰਗਠਨ ਮਹਾਸਚਿਵ ਕੇਸੀ ਵੇਣੂਗੋਪਾਲ ਨੂੰ ਸੌਂਪੀ ਜਾ ਸਕਦੀ ਹੈ। ਰਿਪੋਰਟ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਾਲੇ ਬਿਹਤਰ ਤਾਲਮੇਲ ਬਣਾਉਣ, ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਰਫ਼ਤਾਰ ਦੇਣ ਸਬੰਧੀ ਸੁਝਾਅ ਸ਼ਾਮਲ ਹੋ ਸਕਦੇ ਹਨ।
ਪਾਇਲਟ ਨੇ ਚੰਡੀਗੜ੍ਹ ਦੌਰੇ ਤੋਂ ਬਾਅਦ ਵੀ ਪੰਜਾਬ ਕਾਂਗਰਸ ਦੇ ਕੁਝ ਆਗੂਆਂ ਨਾਲ ਫੋਨ ’ਤੇ ਗੱਲਬਾਤ ਕਰਕੇ ਫੀਡਬੈਕ ਲਿਆ ਹੈ। ਇਸ ਤੋਂ ਸੰਕੇਤ ਮਿਲ ਰਹੇ ਹਨ ਕਿ ਉਹ ਸੰਗਠਨ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕਰ ਰਹੇ ਹਨ। ਰਿਪੋਰਟ ਵਿੱਚ ਆਗੂਆਂ ਦੀ ਭੂਮਿਕਾ ਅਤੇ ਸੰਗਠਨ ਦੇ ਪੱਧਰ ’ਤੇ ਸਾਹਮਣੇ ਆ ਰਹੀਆਂ ਚੁਣੌਤੀਆਂ ਨੂੰ ਵੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ।
ਰਿਪੋਰਟ ਹਾਈਕਮਾਨ ਨੂੰ ਸੌਂਪੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੀ ਮੁਹਿੰਮ ਨੂੰ ਪੜਾਅਵਾਰ ਅੱਗੇ ਵਧਾਉਣ ਦੀ ਤਿਆਰੀ ਕੀਤੀ ਜਾਵੇਗੀ। ਇਸ ਤਹਿਤ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਸਰਗਰਮ ਕਰਨ ਦੇ ਨਾਲ-ਨਾਲ ਆਉਣ ਵਾਲੇ ਸਿਆਸੀ ਪ੍ਰੋਗਰਾਮਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਨੂੰ ਲੈ ਕੇ ਵੀ ਇਸੇ ਦੌਰਾਨ ਰੂਪਰੇਖਾ ਤਿਆਰ ਹੋਣ ਦੀ ਸੰਭਾਵਨਾ ਹੈ।
ਪਾਇਲਟ ਇੱਕ ਵਾਰ ਫਿਰ ਪੰਜਾਬ ਦਾ ਦੌਰਾ ਕਰਕੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਸਕਦੇ ਹਨ। ਅਜਿਹੇ ਵਿੱਚ ਉਨ੍ਹਾਂ ਦੀ ਰਿਪੋਰਟ ਨੂੰ ਪੰਜਾਬ ਕਾਂਗਰਸ ਦੀ ਆਉਣ ਵਾਲੀ ਮੁਹਿੰਮ ਦੀ ਦਿਸ਼ਾ ਤੈਅ ਕਰਨ ਲਈ ਅਹਿਮ ਮੰਨਿਆ ਜਾ ਰਿਹਾ ਹੈ।