- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਿਸ ਪੰਜਾਬ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ 11 ਸਤੰਬਰ ਨੂੰ ਸੂਬਾ ਪੱਧਰ ’ਤੇ “ਪੰਜਾਬ ਮੰਗਦਾ ਹੈ ਜਵਾਬ” ਮੁਹਿੰਮ ਤਹਿਤ ਪੰਜਾਬ ਦੇ ਸਮੂਹ ਮੰਤਰੀਆਂ ਦਾ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਘਿਰਾਓ ਕੀਤਾ ਜਾਵੇਗਾ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਅਕਾਲੀ ਦਲ ਵਾਰਿਸ ਪੰਜਾਬ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ 11 ਸਤੰਬਰ ਨੂੰ ਸੂਬਾ ਪੱਧਰ ’ਤੇ “ਪੰਜਾਬ ਮੰਗਦਾ ਹੈ ਜਵਾਬ” ਮੁਹਿੰਮ ਤਹਿਤ ਪੰਜਾਬ ਦੇ ਸਮੂਹ ਮੰਤਰੀਆਂ ਦਾ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਘਿਰਾਓ ਕੀਤਾ ਜਾਵੇਗਾ।
ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਸਰਕਾਰ ਤੋਂ ਚਾਰ ਅਹਿਮ ਸਵਾਲਾਂ ਦੇ ਜਵਾਬ ਮੰਗ ਰਿਹਾ ਹੈ, ਪਰ ਸਰਕਾਰ ਚੁੱਪੀ ਧਾਰ ਕੇ ਲੋਕਾਂ ਦੇ ਭਰੋਸੇ ਨਾਲ ਖਿਲਵਾੜ ਕਰ ਰਹੀ ਹੈ। ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨਾਲ ਜੋੜ ਕੇ ਸਾਹਮਣੇ ਆਏ ₹5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਸਰਕਾਰ ਨੂੰ ਨਿਰਪੱਖ ਜਾਂਚ ਕਰਵਾ ਕੇ ਸੱਚ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਜੇ ਜਾਂਚ ਦੌਰਾਨ ਕੋਈ ਦੋਸ਼ ਸਾਬਤ ਹੁੰਦਾ ਹੈ ਤਾਂ ਕਾਨੂੰਨ ਅਨੁਸਾਰ FIR ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਨਸ਼ਿਆਂ ਦੇ ਮੁੱਦੇ ’ਤੇ ਕਾਲਾ ਝੰਡਾ ਦਿਖਾ ਕੇ ਲੋਕਤੰਤਰਿਕ ਵਿਰੋਧ ਕਰਨ ਵਾਲੇ ਮੋਹਣਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਤਸ਼ੱਦਦ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਵੱਡਾ ਸਵਾਲ ਖੜ੍ਹਾ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਾਰਟੀ ਨੇ ਇਹ ਵੀ ਕਿਹਾ ਕਿ ਮੰਤਰੀ ਅਮਨ ਅਰੋੜਾ ਨੂੰ ਇਸ ਪੂਰੇ ਮਾਮਲੇ ’ਤੇ ਆਪਣੀ ਸਿਆਸੀ ਅਤੇ ਪ੍ਰਸ਼ਾਸਨਿਕ ਜਵਾਬਦੇਹੀ ਸਪਸ਼ਟ ਦੇ ਅਸਤੀਫੇ ਦੀ ਮੰਗ ਕੀਤੀ ਜਾਵੇਗੀ।
ਇਸੇ ਤਰ੍ਹਾਂ ਪਿੰਡ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਵੱਲੋਂ ਨਸ਼ਿਆਂ ਸਬੰਧੀ ਸਵਾਲ ਉਠਾਉਣ ਤੋਂ ਬਾਅਦ ਸਾਹਮਣੇ ਆਏ ਹਾਲਾਤ ਅਤੇ ਉਸਦੀ ਮੌਤ ਨੇ ਪੰਜਾਬ ਦੇ ਲੋਕਾਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਅਕਾਲੀ ਦਲ ਵਾਰਿਸ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਸਬੰਧੀ ਉੱਠ ਰਹੇ ਸਵਾਲਾਂ ਦੀ ਵੀ ਨਿਰਪੱਖ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਉਸਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇ। ਪਾਰਟੀ ਨੇ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ ਜਾਵੇਗੀ। ਪਾਰਟੀ ਨੇ ਕਿਹਾ ਕਿ ਲੋਕਾਂ ਵੱਲੋਂ ਸਵਾਲ ਉਠਾਏ ਜਾਣ ਅਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤ ਦੀ ਨੈਤਿਕ ਅਤੇ ਸਿਆਸੀ ਜਵਾਬਦੇਹੀ ਤੋਂ ਸਰਕਾਰ ਬਚ ਨਹੀਂ ਸਕਦੀ।
ਪਾਰਟੀ ਨੇ ਕਿਹਾ ਕਿ 11 ਸਤੰਬਰ ਦਾ ਇਹ ਸੂਬਾ ਪੱਧਰੀ ਰੋਸ ਕਿਸੇ ਇੱਕ ਵਿਅਕਤੀ ਦੇ ਵਿਰੋਧ ਲਈ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਆਮ ਲੋਕਾਂ ਅਤੇ ਲੋਕਤੰਤਰਿਕ ਹੱਕਾਂ ਦੀ ਆਵਾਜ਼ ਬਣ ਕੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਹੈ। ਅਕਾਲੀ ਦਲ ਵਾਰਿਸ ਪੰਜਾਬ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰਿਕ ਸੰਘਰਸ਼ ਵਿੱਚ ਸ਼ਾਮਲ ਹੋ ਕੇ ਇੱਕਜੁੱਟ ਆਵਾਜ਼ ਨਾਲ ਸਰਕਾਰ ਨੂੰ ਇਹ ਸੰਦੇਸ਼ ਦੇਣ ਕਿ “ਸਵਾਲ ਪੰਜਾਬ ਦੇ ਹਨ, ਜਵਾਬ ਸਰਕਾਰ ਨੂੰ ਦੇਣਾ ਹੀ ਪਵੇਗਾ।”