style="text-align: justify;"> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 6 ਨਵੰਬਰ ਨੂੰ ਬੁਲਾਉਣ ਅਤੇ 'ਸ੍ਰੀ ਗੁਰੂ ਨਾਨਕ ਦੇਵ ਜੀ ਐਵਾਰਡ' ਸ਼ੁਰੂ ਕਰਨ ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸੈਸ਼ਨ ਦੀ ਪ੍ਰਧਾਨਗੀ ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਕੀਤੀ ਜਾਵੇਗੀ। ਪੰਜਾਬ ਭਵਨ 'ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਵਿਸ਼ੇਸ਼ ਸੈਸ਼ਨ ਪਹਿਲੇ ਸਿੱਖ ਗੁਰੂ ਜੀ ਦੇ ਫਲਸਫੇ ਅਤੇ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਬੁਲਾਇਆ ਗਿਆ ਹੈ। ਕੈਬਨਿਟ ਨੇ ਵਿਸ਼ੇਸ਼ ਸੈਸ਼ਨ ਦੀਆਂ ਤਿਆਰੀਆਂ ਬਾਰੇ ਵਿਸਥਾਰ 'ਚ ਚਰਚਾ ਕੀਤੀ ਜੋ 6 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਬੁਲਾਇਆ ਗਿਆ ਹੈ ਜਿਸ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਸ਼ਾਮਲ ਹੋਣਗੇ। 15ਵੀਂ ਵਿਧਾਨ ਸਭਾ ਦੇ ਇਸ ਨੌਵੇਂ ਇਤਿਹਾਸਕ ਸੈਸ਼ਨ ਲਈ ਹਰਿਆਣਾ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਇਸ ਦੌਰਾਨ ਪੰਜਾਬ ਵਜ਼ਾਰਤ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਦਿਆਂ ਸ਼ਾਂਤੀ ਤੇ ਅੰਤਰ ਧਰਮ ਸਹਿ ਹੋਂਦ ਨੂੰ ਉਤਸ਼ਾਹਤ ਕਰਨ ਲਈ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੇ ਹਿੱਸੇ ਵਜੋਂ ਦਾ ਫ਼ੈਸਲਾ ਕੀਤਾ। ਇਸ ਐਵਾਰਡ 'ਚ ਇਕ ਸਨਮਾਨ ਪੱਤਰ ਤੇ 11 ਲੱਖ ਰੁਪਏ ਦਾ ਨਕਦ ਇਨਾਮ ਸ਼ਾਮਲ ਹੋਵੇਗਾ। ਚੋਣ ਕਰਨ ਲਈ ਜਿਊਰੀ ਪੰਜਾਬ ਸਰਕਾਰ ਵੱਲੋਂ ਬਣਾਈ ਜਾਵੇਗੀ।