- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਔਰਤਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤ 'ਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਔਰਤਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਔਰਤਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਪੰਜਾਬ ਸਰਕਾਰ ਦੀ ਵਿਧਵਾ ਤੇ ਨਿਆਸ਼ਰਿਤ ਔਰਤਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਔਰਤਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਔਰਤ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤਕ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ 6.91 ਲੱਖ ਤੋਂ ਵੱਧ ਔਰਤਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਔਰਤਾਂ ਤਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਔਰਤਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤ 'ਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਔਰਤਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਔਰਤਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।