ਚੰਡੀਗੜ੍ਹ - ਸੂਬਾ ਵੱਡੀ ਖ਼ਬਰ ; ਪੰਜਾਬ ਸਰਕਾਰ ਵੱਲੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਕੋਰੋਨਾ ਦੇ ਵੱਦੇ ਕੇਸਾਂ ਦੇ ਮੱਦੇਨਜ਼ਰ ਹੁਣ ਪੰਜਾਬ 'ਚ ਲੋਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਲੋਕਾਂ ਲਈ ਮਾਸਕ ਪਾਉਣਾ ਜ਼ਰੂਰੀ ਹੋ ਗਿਆ ਹੈ। ਇਸਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਅਲਰਟ ਮੋਡ 'ਚ ਆ ਗਈ ਹੈ। ਜਾਣਕਾਰੀ ਅਨੁਸਾਰ ਹੁਣ ਇਨਡੋਰ ਤੇ ਆਊਟਡੋਰ ਮਾਸਕ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ ਸਕੂਲ, ਸਰਕਾਰੀ ਦਫ਼ਤਰ ਤੇ ਨਿੱਜੀ ਅਦਾਰਿਆਂ 'ਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

Posted By: Ramanjit Kaur