- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਤਿੰਨ ਸੀਨੀਅਰ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਤਿੰਨ ਸੀਨੀਅਰ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਫੇਰਬਦਲ ਤਹਿਤ ਅਧਿਕਾਰੀਆਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਵਿਚ ਸ੍ਰੀ ਅਨੁਰਾਗ ਵਰਮਾ (IAS) ਨੂੰ ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਲਗਾਇਆ ਗਿਆ ਹੈ ਅਤੇ ਨਾਲ ਹੀ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਸ੍ਰੀਮਤੀ ਜਸਪ੍ਰੀਤ ਤਲਵਾੜ (IAS) ਨੂੰ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਮਾਲ, ਪੂਰਨਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਤੈਨਾਤ ਕੀਤਾ ਗਿਆ ਹੈ, ਜਦਕਿ ਇਸ ਦੇ ਨਾਲ ਹੀ ਉਨ੍ਹਾਂ ਨੂੰ ਖਣਨ ਤੇ ਭੂ-ਵਿਗਿਆਨ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਸ਼੍ਰੀ ਅਰਸ਼ਦੀਪ ਸਿੰਘ ਥਿੰਦ (IAS) ਇਨ੍ਹਾਂ ਨੂੰ ਪ੍ਰਬੰਧਕੀ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਜੋਂ ਤੈਨਾਤ ਕੀਤਾ ਗਿਆ ਹੈ, ਅਤੇ ਨਾਲ ਹੀ ਯੋਜਨਾ ਤੇ ਬਾਗਬਾਨੀ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਆਪਣੀ ਨਵਾਂ ਚਾਰਜ ਸੰਭਾਲਣ ਲਈ ਆਖਿਆ ਗਿਆ ਹੈ।
.jpg)