- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2011 ਬੈਚ ਦੇ ਆਈਏਐੱਸ ਅਧਿਕਾਰੀ ਗਿਰੀਸ਼ ਦਯਾਲਨ ਨੂੰ ਨਵੀਂ ਜ਼ਿੰਮੇਵਾਰੀ ਦਿਂਦਿਆਂ ਵਿਸ਼ੇਸ਼ ਸਕੱਤਰ, ਜੇਲ੍ਹ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਪੰਜਾਬ ਸਟੇਟ ਕੋ-ਆਪ੍ਰੇਟਿਵ ਬੈਂਕ ਲਿਮਿਟਡ, ਪੰਜਾਬ ਇੰਫ੍ਰਾਸਟਰੱਕਚਰ ਡਿਵੈਲਪਮੈਂਟ ਬੋਰਡ ਤੇ ਮਾਰਕਫੈਡ ਵਿਚ ਵਾਧੂ ਪ੍ਰਭਾਰ ਸੰਭਾਲ ਰਹੇ ਸਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਛੇ ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। 2004 ਬੈਚ ਦੇ ਆਈਏਐੱਸ ਅਧਿਕਾਰੀ ਮਨਵੇਸ਼ ਸਿੰਘ ਸਿੱਧੂ ਨੂੰ ਪ੍ਰਸ਼ਾਸਨਿਕ ਸਕੱਤਰ, ਮਜ਼ਦੂਰੀ ਵਿਭਾਗ ਦੇ ਨਾਲ-ਨਾਲ ਪੁਨਰਵਾਸ ਵਿਭਾਗ ਦਾ ਵਾਧੂ ਭਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੂਪਨਗਰ ਮੰਡਲ ਦੇ ਵਧੀਕ ਕਮਿਸ਼ਨਰ ਅਤੇ ਪੰਜਾਬ ਇੰਫ੍ਰਾਸਟਰੱਕਚਰ ਡਿਵੈਲਪਮੈਂਟ ਬੋਰਡ ਦੇ ਪ੍ਰਬੰਧ ਨਿਰਦੇਸ਼ਕ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਸ ਅਹੁਦਾ ’ਤੇ ਉਹ ਗਿਰੀਸ਼ ਦਯਾਲਨ ਦੀ ਜਗ੍ਹਾ ਕਾਰਜ ਭਾਰ ਸੰਭਾਲਣਗੇ।
2011 ਬੈਚ ਦੇ ਆਈਏਐੱਸ ਅਧਿਕਾਰੀ ਗਿਰੀਸ਼ ਦਯਾਲਨ ਨੂੰ ਨਵੀਂ ਜ਼ਿੰਮੇਵਾਰੀ ਦਿਂਦਿਆਂ ਵਿਸ਼ੇਸ਼ ਸਕੱਤਰ, ਜੇਲ੍ਹ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਪੰਜਾਬ ਸਟੇਟ ਕੋ-ਆਪ੍ਰੇਟਿਵ ਬੈਂਕ ਲਿਮਿਟਡ, ਪੰਜਾਬ ਇੰਫ੍ਰਾਸਟਰੱਕਚਰ ਡਿਵੈਲਪਮੈਂਟ ਬੋਰਡ ਤੇ ਮਾਰਕਫੈਡ ਵਿਚ ਵਾਧੂ ਪ੍ਰਭਾਰ ਸੰਭਾਲ ਰਹੇ ਸਨ।
2012 ਬੈਚ ਦੇ ਆਈਏਐੱਸ ਅਧਿਕਾਰੀ ਸੰਯਮ ਅਗਰਵਾਲ ਨੂੰ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ’ਚ ਵਿਸ਼ੇਸ਼ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਰਾਜ ਸਿਹਤ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਤੇ ਐਂਟੀ ਡਰੱਗ ਮੁਹਿੰਮ ਦੇ ਨੋਡਲ ਅਧਿਕਾਰੀ ਦਾ ਕੰਮ ਵੀ ਜਾਰੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਤੇ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ ਦੇ ਪ੍ਰਬੰਧ ਨਿਰਦੇਸ਼ਕ ਦਾ ਵਾਧੂ ਭਾਰ ਵੀ ਦਿੱਤਾ ਗਿਆ ਹੈ।
2013 ਬੈਚ ਦੇ ਆਈਏਐੱਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੂੰ ਵਿਸ਼ੇਸ਼ ਸਕੱਤਰ, ਸੁਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਨਾਲ-ਨਾਲ ਨਿਰਦੇਸ਼ਕ, ਗੁਡ ਗਵਰਨੈਂਸ ਐਂਡ ਆਈਟੀ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀ ਜ਼ਿੰਮੇਵਾਰੀ ਜਾਰੀ ਰੱਖਦੇ ਹੋਏ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ ਦਾ ਵਾਧੂ ਪ੍ਰਭਾਰ ਦਿੱਤਾ ਗਿਆ ਹੈ।
2014 ਬੈਚ ਦੀ ਆਈਏਐੱਸ ਅਧਿਕਾਰੀ ਸਾਕਸ਼ੀ ਸਾਹਨੀ ਨੂੰ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਨਿਯੁਕਤ ਕੀਤਾ ਗਿਆ ਹੈ। ਉਹ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਨਾਲ-ਨਾਲ ਪੰਜਾਬ ਅਰਬਨ ਪਲਾਨਿੰਗ ਐਂਡ ਡਿਵੈਲਪਮੈਂਟ ਅਥਾਰਟੀ ਦੀ ਮੁੱਖ ਪ੍ਰਸ਼ਾਸਕ ਦਾ ਵਾਧੂ ਕੰਮ ਵੀ ਸੰਭਾਲਣਗੀਆਂ।
ਇਸੇ ਤਰ੍ਹਾਂ 2014 ਬੈਚ ਦੇ ਆਈਏਐੱਸ ਅਧਿਕਾਰੀ ਪ੍ਰੀਤ ਯਾਦਵ ਨੂੰ ਵਿਸ਼ੇਸ਼ ਸਕੱਤਰ, ਰੁਜ਼ਗਾਰ ਸਿਰਜਣ, ਕੌਸ਼ਲ ਵਿਕਾਸ ਤੇ ਸਿਖਲਾਈ ਵਿਭਾਗ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ, ਖਰਚ (ਵਿੱਤ ਵਿਭਾਗ) ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।