- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 27 ਜੁਲਾਈ 2020 ਨੂੰ ਕਾਂਗਰਸ ਸਰਕਾਰ ਨੇ ਫੈਸਲਾ ਲਿਆ ਸੀ ਕਿ ਇਸ ਤੋਂਬਾਅਦ ਜਿਹੜੇ ਵੀ ਨਵੇਂ ਮੁਲਾਜ਼ਮ ਭਰਤੀ ਕੀਤੇ ਜਾਣਗੇ, ਉਨ੍ਹਾਂ ਨੂੰ ਪੰਜਾਬ ਦੇ ਪੇ-ਸਕੇਲ ਦੀ ਬਜਾਏ ਕੇਂਦਰ ਸਰਕਾਰ ਦੇ ਪੇ-ਸਕੇਲ 'ਤੇ ਰੱਖਿਆ ਜਾਵੇਗਾ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਸਾਲ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ 60 ਪ੍ਰਤੀਸ਼ਤ ਡੀਏ ਦੇਣ ਲਈ ਸਰਕਾਰ ਤਿਆਰ ਹੋ ਗਈ ਹੈ। ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ 27 ਜੁਲਾਈ 2020 ਨੂੰ ਕਾਂਗਰਸ ਸਰਕਾਰ ਨੇ ਫੈਸਲਾ ਲਿਆ ਸੀ ਕਿ ਇਸ ਤੋਂਬਾਅਦ ਜਿਹੜੇ ਵੀ ਨਵੇਂ ਮੁਲਾਜ਼ਮ ਭਰਤੀ ਕੀਤੇ ਜਾਣਗੇ, ਉਨ੍ਹਾਂ ਨੂੰ ਪੰਜਾਬ ਦੇ ਪੇ-ਸਕੇਲ ਦੀ ਬਜਾਏ ਕੇਂਦਰ ਸਰਕਾਰ ਦੇ ਪੇ-ਸਕੇਲ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨ ਮੈਂਬਰੀ ਸਬ-ਕਮੇਟੀ ਵੱਲੋਂ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਗਈ ਹੈ ਜਿਸ ਦੇ ਬਹੁਤ ਜਲਦ ਲਾਗੂ ਹੋਣ ਦੀ ਉਮੀਦ
👉🏻 ਮਾਨ ਸਰਕਾਰ 42% ਤੋਂ ਵਧਾ ਕੇ 60% ਕਰੇਗੀ ਸਰਕਾਰੀ ਮੁਲਾਜ਼ਮਾਂ ਦਾ DA!
👉🏻 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਲਗਭਗ 85,000 ਮੁਲਾਜ਼ਮਾਂ ਨੂੰ ਮਿਲੇਗਾ ਲਾਭ
👉🏻 3 ਮੈਂਬਰੀ ਸਬ-ਕਮੇਟੀ ਵੱਲੋਂ ਸਰਕਾਰ ਨੂੰ ਸਿਫ਼ਾਰਿਸ਼, ਬਹੁਤ ਜਲਦ ਲਾਗੂ ਹੋਣ ਦੀ ਉਮੀਦ
ਕੈਬਿਨੇਟ ਮੰਤਰੀ ਅਤੇ 'ਆਪ' ਪੰਜਾਬ ਪ੍ਰਧਾਨ pic.twitter.com/bUxFDhx9VQ
— AAP Punjab (@AAPPunjab) September 4, 2026
ਮੰਤਰੀ ਅਮਨ ਅਰੋੜਾ ਨੇ ਕਹਿਾ ਕਿ ਸਾਡੀ ਸਰਕਾਰ ਨੇ 71 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀਆਂ ਦਿੱਤੀਆਂ ਹਨ। ਕੁੱਲ ਮਿਲਾ ਕੇ ਹੁਣ ਤਕ 85 ਹਜ਼ਾਰ ਮੁਲਾਜ਼ਮਾਂ ਨੂੰ ਨੌਕਰੀਆਂ ਮਿਲੀਆਂ। ਇਹ ਸਾਰੀਆਂ ਕੇਂਦਰੀ ਬੇਸਿਕ ਪੇ-ਸਕੇਲ 'ਤੇ ਹਨ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੌਜੂਦਾ 42 ਪ੍ਰਤੀਸ਼ਤ ਡੀਏ ਦੀ ਬਜਾਏ ਕੇਂਦਰ ਸਰਕਾਰ ਦੇ ਬਰਾਬਰ 60 ਪ੍ਰਤੀਸ਼ਤ ਡੀਏ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਇਹ ਫੈਸਲਾ ਮੁੱਖ ਮੰਤਰੀ ਸਾਹਿਬ ਨੂੰ ਭੇਜਣ ਜਾ ਰਹੀ ਹੈ। ਹੁਣ ਸੀਐੱਮ ਇਸ 'ਤੇ ਫੈਸਲਾ ਲੈਣਗੇ।
ਜ਼ਿਕਰਯੋਗ ਹੈ ਕਿ ਡੀਏ ਨੂੰ ਲੈ ਕੇ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਵਿਚਾਲੇ ਪਹਿਲਾਂ ਹੀ ਤਕਰਾਰ ਚੱਲ ਰਿਹਾ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕਈ ਸਾਲਾਂ ਤੋਂ DA ਬਕਾਇਆ ਹੈ। ਇਸ ਲਈ ਹਾਈ ਕੋਰਟ ਨੇ ਭੀ ਪੰਜਾਬ ਸਰਕਾਰ ਨੂੰ 15 ਦਿਨਾਂ 'ਚ ਬਕਾਇਆ ਰਕਮ ਦੇਣ ਦਾ ਹੁਕਮ ਦਿੱਤਾ ਸੀ ਜਿਸ ਦੇ ਖਿਲਾਫ਼ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।