ਪੰਜਾਬ ਸਰਕਾਰ ਨੇ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ
ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ। ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ।
Publish Date: Wed, 29 Apr 2026 09:28 AM (IST)
Updated Date: Wed, 29 Apr 2026 09:31 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ ਵਿਭਾਗ ਦੇ 23 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਨਾਲ ਸੂਬੇ ਵਿਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਵਿਚ ਇਨ੍ਹਾਂ ਅਧਿਕਾਰੀਆਂ ਵੱਲੋਂ ਲੰਮੇ ਸਮੇਂ ਤੋਂ ਪਾਏ ਗਏ ਯੋਗਦਾਨ ਨੂੰ ਮਾਨਤਾ ਮਿਲੀ ਹੈ। ਛੇ ਅਧਿਕਾਰੀਆਂ ਨੂੰ ਤਹਿਸੀਲਦਾਰ ਤੋਂ ਜ਼ਿਲ੍ਹਾ ਮਾਲ ਅਫ਼ਸਰ, ਅੱਠ ਅਧਿਕਾਰੀਆਂ ਨੂੰ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਅਤੇ ਨੌਂ ਅਧਿਕਾਰੀਆਂ ਨੂੰ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਕੀਤਾ ਗਿਆ ਹੈ।