ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਰਜ਼ੀ ਤੌਰ ’ਤੇ ਰਿਹਾਈ ਦੇਣ ਤੋਂ ਪੰਜਾਬ ਸਰਕਾਰ ਦਾ ਇਨਕਾਰ, ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਹੈ ਬੰਦ
ਸੂਤਰਾਂ ਮੁਤਾਬਕ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਦੀ ਰਿਪੋਰਟ ਦੇ ਆਧਾਰ ’ਤੇ ਇਹ ਫ਼ੈਸਲਾ ਲਿਆ ਗਿਆ ਹੈ। ਰਿਪੋਰਟ ’ਚ ਅੰਮ੍ਰਿਤਪਾਲ ਦੀ ਰਿਹਾਈ ’ਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
Publish Date: Thu, 27 Nov 2025 10:30 AM (IST)
Updated Date: Thu, 27 Nov 2025 10:40 AM (IST)
ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਰਜ਼ੀ ਤੌਰ ’ਤੇ ਰਿਹਾਈ ਦੇਣ ਤੋਂ ਪੰਜਾਬ ਸਰਕਾਰ ਨੇ ਨਾਂਹ ਕਰ ਦਿੱਤੀ ਹੈ। ਅੰਮ੍ਰਿਤਪਾਲ ਐੱਨਐੱਸਏ ਤਹਿਤ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਸ ਨੇ 21 ਦਸੰਬਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਹਿਲੀ ਦਸੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਸ਼ਾਮਲ ਹੋਣ ਲਈ ਆਰਜ਼ੀ ਤੌਰ ’ਤੇ ਰਿਹਾਈ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਇਕ ਹਫ਼ਤੇ ’ਚ ਫ਼ੈਸਲਾ ਲੈਣ ਲਈ ਕਿਹਾ ਸੀ। ਸੂਤਰਾਂ ਮੁਤਾਬਕ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਦੀ ਰਿਪੋਰਟ ਦੇ ਆਧਾਰ ’ਤੇ ਇਹ ਫ਼ੈਸਲਾ ਲਿਆ ਗਿਆ ਹੈ। ਰਿਪੋਰਟ ’ਚ ਅੰਮ੍ਰਿਤਪਾਲ ਦੀ ਰਿਹਾਈ ’ਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਣ ਦਾ ਖ਼ਦਸ਼ਾ ਪ੍ਰਗਟਾਇਆ ਹੈ।