ਜੈ ਸਿੰਘ ਛਿੱਬਰ,ਚੰਡੀਗੜ੍ਹ :ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬੀਤੇ ਕੱਲ੍ਹ ਫੀਸਾਂ ਲੈਣ ਦੇ ਫੈਸਲੇ ਦੇ ਵਿਰੁੱਧ ਪੰਜਾਬ ਸਰਕਾਰ ਡਬਲ ਬੈਂਚ ਕੋਲ ਅਪੀਲ ਕਰੇਗੀ । ਸਿੰਗਲਾ ਨੇ ਕਿਹਾ ਕਿ ਹਾਈ ਕੋਰਟ ਦਾ ਫ਼ੈਸਲਾ ਮਾਪਿਆਂ ਅਤੇ ਬੱਚਿਆਂ ਦੇ ਹੱਕ ਵਿੱਚ ਨਹੀਂ ਆਇਆ ਜਦੋਂ ਕਿ ਕੁਝ ਫੈਸਲੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਕੂਲ ਅੱਠ ਫੀਸਦੀ ਤੋਂ ਜ਼ਿਆਦਾ ਆਪਣੀਆਂ ਫ਼ੀਸਾਂ ਦਾਖ਼ਲਿਆਂ ਵਿੱਚ ਵਾਧਾ ਨਹੀਂ ਕਰਦਾ ਤਾਂ ਇਹ ਦਲੀਲ਼ ਵੀ ਪੰਜਾਬ ਸਰਕਾਰ ਨੇ ਦਿੱਤੀ ਸੀ ਜਿਸ ਪਰ ਹਾਈ ਕੋਰਟ ਨੇ ਸਹਿਮਤੀ ਜਤਾਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਹਾਈ ਕੋਰਟ ਨੇ ਨਿੱਜੀ ਸਕੂਲਾਂ ਦੇ ਹੱਕ 'ਚ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਦਾਖ਼ਲਾ ਫ਼ੀਸ ਸਮੇਤ ਹੋਰ ਫੰਡ ਲੈ ਸਕਣ ਦੇ ਆਦੇਸ਼ ਜਾਰੀ ਕੀਤੇ ਸਨ। ਆਪਣੇ ਫ਼ੈਸਲੇ 'ਚ ਹਾਈ ਕੋਰਟ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਕਾਰਨ ਲੱਗੇ ਲਾਕਡਾਊਨ ਦੌਰਾਨ ਸਾਰੇ ਵਿੱਦਿਅਕ ਅਦਾਰੇ ਬੰਦ ਹਨ ਪਰ ਸਾਰੇ ਵਿੱਦਿਅਕ ਅਦਾਰੇ ਇਸ ਸਮੇਂ ਦੌਰਾਨ ਦੀ ਦਾਖ਼ਲਾ ਫੀਸ, ਟਿਊਸ਼ਨ ਫੀਸ ਅਤੇ ਹੋਰ ਫੀਸ ਲੈ ਸਕਣਗੇ ਪਰ ਵਿੱਦਿਅਕ ਸੈਸ਼ਨ 2020-21 ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ।

Posted By: Jagjit Singh