Latest Transer Order : ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਫੇਰਬਦਲ ਪ੍ਰਸ਼ਾਸਨਿਕ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।

IAS/PCS Transfers : ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦੇ ਹੋਏ ਕਈ ਆਈਏਐੱਸ (IAS) ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ 'ਚ ਖਾਸ ਤੌਰ 'ਤੇ ਦੋ ਵੱਡੇ ਅਧਿਕਾਰੀਆਂ ਦੇ ਤਬਾਦਲੇ ਚਰਚਾ 'ਚ ਹਨ। ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਤੋਂ ਹਟਾ ਕੇ ਪਟਿਆਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਵਰਜੀਤ ਵਾਲੀਆ ਨੂੰ ਪਟਿਆਲਾ ਤੋਂ ਜਲੰਧਰ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ।
ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਫੇਰਬਦਲ ਪ੍ਰਸ਼ਾਸਨਿਕ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਵਿਕਾਸ ਪ੍ਰਤਾਪ ਨੂੰ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉੱਥੇ ਹੀ ਸੁਮੇਰ ਸਿੰਘ ਗੁਰਜਰ ਨੂੰ ਪ੍ਰਿੰਸੀਪਲ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਬਣਾਇਆ ਗਿਆ ਹੈ।
ਸਿਹਤ ਖੇਤਰ 'ਚ ਵੀ ਬਦਲਾਅ ਕਰਦੇ ਹੋਏ ਕੰਵਲਪ੍ਰੀਤ ਬਰਾੜ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਸਕੱਤਰ ਦੇ ਨਾਲ ਖੁਰਾਕ ਤੇ ਡਰੱਗ ਪ੍ਰਸ਼ਾਸਨ ਅਤੇ ਫਰੀਦਕੋਟ ਮੰਡਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਬਬੀਤਾ ਨੂੰ ਖੇਤੀਬਾੜੀ ਕਮਿਸ਼ਨਰ ਦੇ ਨਾਲ ਫਿਰੋਜ਼ਪੁਰ ਮੰਡਲ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਹਰਪ੍ਰੀਤ ਸਿੰਘ ਸੂਦਨ ਨੂੰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਡਾਇਰੈਕਟਰ ਬਣਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਹੋਰ ਉਦਯੋਗਿਕ ਸੰਸਥਾਵਾਂ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।
ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਬਦਲਾਵਾਂ ਤਹਿਤ ਅਭਿਜੀਤ ਕਪਲਿਸ਼ ਨੂੰ ਮਾਈਨਿੰਗ ਤੇ ਭੂ-ਵਿਗਿਆਨ ਵਿਭਾਗ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਅਮਿਤ ਕੁਮਾਰ ਪੰਚਾਲ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ। ਆਕਾਸ਼ ਬੰਸਲ ਨੂੰ ਕਪੂਰਥਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜਸਬੀਰ ਸਿੰਘ-II ਨੂੰ ਵਧੀਕ ਸਕੱਤਰ, ਆਮ ਪ੍ਰਸ਼ਾਸਨ ਤੇ ਤਾਲਮੇਲ ਵਿਭਾਗ ਦੇ ਨਾਲ ਪਰਾਹੁਣਚਾਰੀ ਵਿਭਾਗ ਦਾ ਵਾਧੂ ਕਾਰਜਭਾਰ ਦਿੱਤਾ ਗਿਆ ਹੈ। ਉੱਥੇ ਹੀ ਤੇਜਦੀਪ ਸਿੰਘ ਸੈਣੀ ਨੂੰ ਜਲੰਧਰ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਯੁਕਤ ਕੀਤਾ ਗਿਆ ਹੈ। ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ 'ਤੇ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ।
ਪੜ੍ਹੋ ਤਾਜ਼ਾ ਸਰਕਾਰੀ ਆਰਡਰ :-
