- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਸੀਐੱਸ ਅਧਿਕਾਰੀਆਂ ਵਿੱਚ ਪੂਜਾ ਸਿਆਲ ਨੂੰ ਨਗਰ ਨਿਗਮ ਪਟਿਆਲਾ ਦਾ ਕਮਿਸ਼ਨਰ, ਅਮਰਬੀਰ ਕੌਰ ਭੁੱਲਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਤਹਿਗੜ੍ਹ ਸਾਹਿਬ, ਕਨੂੰ ਥਿੰਦ ਨੂੰ ਜੁਆਇੰਟ ਡਾਇਰੈਕਟਰ ਉਦਯੋਗ ਤੇ ਵਣਜ ਅਤੇ ਵਧੀਕ ਮੈਨੇਜਿੰਗ ਡਾਇਰੈਕਟਰ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ, ਅਮਰਿੰਦਰ ਸਿੰਘ ਟਿਵਾਣਾ ਨੂੰ ਸਕੱਤਰ ਪੰਜਾਬ ਸਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਅਤੇ ਵਿਕਾਸ ਹੀਰਾ ਨੂੰ ਵਧੀਕ ਮੁੱਖ ਪ੍ਰਸ਼ਾਸਕ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਨਿਯੁਕਤ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਨਿੱਚਰਵਾਰ ਨੂੰ ਤਿੰਨ ਆਈਏਐੱਸ ਅਤੇ ਪੰਜ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਮੁੱਖ ਸਕੱਤਰ ਕੇਏਪੀ ਸਿਨਹਾ ਦੇ ਨਿਰਦੇਸ਼ਾਂ ਤਹਿਤ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਪਰਮਜੀਤ ਸਿੰਘ ਨੂੰ ਵਿਸ਼ੇਸ਼ ਸਕੱਤਰ ਜਲ ਸਰੋਤ, ਨੀਰੂ ਕਤਿਆਲ ਗੁਪਤਾ ਨੂੰ ਵਿਸ਼ੇਸ਼ ਸਕੱਤਰ ਜਨਰਲ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਅਤੇ ਓਜਸਵੀ ਨੂੰ ਨਗਰ ਨਿਗਮ ਲੁਧਿਆਣਾ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।