ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬ-ਡਵੀਜ਼ਨ ਪੱਧਰ 'ਤੇ ਲੱਗਣਗੇ ਵਿਸ਼ੇਸ਼ ਕੈਂਪ
ਮੀਟਿੰਗ ’ਚ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਕੈਂਪਾਂ ’ਚ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣ ਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਬਕਾ ਸੈਨਿਕਾਂ ਦੇ ਸਨਮਾਨ, ਕਲਿਆਣ ਤੇ ਸੁਵਿਧਾਵਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Publish Date: Wed, 10 Jun 2026 08:08 AM (IST)
Updated Date: Wed, 10 Jun 2026 08:10 AM (IST)
ਸਟੇਟੇ ਬਿਊਰੋ, ਜਾਗਰਣ, ਚੰਡੀਗੜ੍ਹ : ਪੰਜਾਬ ਸਰਕਾਰ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਲਿਆਣ ਨੂੰ ਪਹਿਲ ਦੇ ਰਹੀ ਹੈ ਅਤੇ ਇਸ ਤਹਿਤ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਐਲਾਨ ਰੱਖਿਆ ਸੇਵਾਵਾਂ ਕਲਿਆਣ, ਆਜ਼ਾਦੀ ਘੁਲਾਟੀਆ ਤੇ ਬਾਗ਼ਵਾਨੀ ਮੰਤਰੀ ਮਹਿੰਦਰ ਭਗਤ ਨੇ ਸੋਮਵਾਰ ਨੂੰ ਚੰਡੀਗੜ੍ਹ ’ਚ ਰੱਖਿਆ ਸੇਵਾਵਾਂ ਕਲਿਆਣ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ ਕਾਰਜਾਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਮੀਟਿੰਗ ’ਚ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਕੈਂਪਾਂ ’ਚ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣ ਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਬਕਾ ਸੈਨਿਕਾਂ ਦੇ ਸਨਮਾਨ, ਕਲਿਆਣ ਤੇ ਸੁਵਿਧਾਵਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਤੇ ਨਿਰਦੇਸ਼ਕ ਬ੍ਰਿਗੇਡਿਅਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਤੇ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਵਿਭਾਗੀ ਬਜਟ, ਕਰਮਚਾਰੀਆਂ ਦੀ ਤਰੱਕੀ, ਨਵੀਂ ਭਰਤੀਆਂ ਤੇ ਫ਼ੌਜੀ ਸਕੂਲਾਂ ਦੇ ਨਵੀਨੀਕਰਨ ਅਤੇ ਵਿੱਤੀ ਸਰੋਤਾਂ ਨਾਲ ਜੁੜੇ ਮੁੱਦਿਆਂ 'ਤੇ ਵੀ ਚਰਚਾ ਹੋਈ।
ਪੇਸਕੋ ਦੇ ਪ੍ਰਬੰਧਕ ਨਿਰਦੇਸ਼ਕ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਦੱਸਿਆ ਕਿ ਨਿਗਮ ਅਧੀਨ ਵਰਤਮਾਨ ’ਚ 23 ਹਜ਼ਾਰ ਤੋਂ ਵੱਧ ਮੁਲਾਜ਼ਮ ਵੱਖ-ਵੱਖ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ’ਚ ਸਾਲ 2022 ਤੋਂ ਬਾਅਦ ਨਿਯੁਕਤ ਹੋਏ 14 ਹਜ਼ਾਰ ਤੋਂ ਵੱਧ ਮੁਲਾਜ਼ਮ ਸ਼ਾਮਲ ਹਨ। ਮੰਤਰੀ ਨੇ ਸਾਰੇ ਸਬੰਧਤ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਸਮਾਬੱਧ ਢੰਗ ਨਾਲ ਪੂਰਾ ਕਰਨ ਦੇ ਹੁਕਮ ਦਿੱਤੇ।