- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਸੋਮਵਾਰ, 3 ਅਗਸਤ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ :: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਤਿੰਨ ਅਗਸਤ (ਸੋਮਵਾਰ) ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਸਮੀ ਤੌਰ ’ਤੇ ਸੈਸ਼ਨ ਬਲਾਉਣ ਦੀ ਮਨਜ਼ੂਰੀ ਦਿੰਦਿਆਂ ਸਾਰੇ ਵਿਧਾਇਕਾਂ ਨੂੰ ਸਦਨ ਦੀ ਕਾਰਵਾਈ ਵਿਚ ਹਿੱਸਾ ਲੈਣ ਲਈ ਸੱਦਾ ਭੇਜਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਵਿਧਾਨ ਸਭਾ ਦੇ 13ਵੇਂ ਸੈਸ਼ਨ ਦਾ ਮੁੱਢਲਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਤਹਿਤ ਚਾਰ ਤੇ ਪੰਜ ਅਗਸਤ ਨੂੰ ਵਿਧਾਨਕ ਕੰਮਕਾਰ ਹੋਣਗੇ ਅਤੇ ਛੇ ਅਗਸਤ ਵੀਰਵਾਰ ਨੂੰ ਗ਼ੈਰ-ਸਰਕਾਰੀ ਕੰਮਕਾਰ ਹੋਵੇਗਾ। ਅੱਠ ਤੇ 9 ਅਗਸਤ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ ਤੇ 10 ਅਗਸਤ ਨੂੰ ਵਿਧਾਨਕ ਕੰਮ-ਕਾਜ ਅਤੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਬਾਰੇ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇੱਥੇ ਦੱਸਿਆ ਜਾਂਦਾ ਹੈ ਕਿ ਸਦਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਵਿਚ ਸੋਧ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਨੂੰਨ ਵਿਚ ਕਥਿਤ ਖ਼ਾਮੀਆਂ ਹੋਣ ਕਰ ਕੇ ਇਸ ਦੀ ਸ਼ਬਦਾਵਲੀ ਤੇ ਕੁਝ ਧਾਰਾਵਾਂ ਹਟਾਉਣ ਲਈ ਕਿਹਾ ਸੀ।