ਉਨ੍ਹਾਂ ਟਾਵਰਾਂ ਦੇ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੰਚਾਰ ਸੇਵਾਵਾਂ ਵਪਾਰ, ਵਿਦਿਅਕ ਸੰਸਥਾਵਾਂ, ਸਰਕਾਰ ਅਤੇ ਲੋਕਾਂ ਲਈ ਬਹੁਤ ਜ਼ਰੂਰੀ ਹਨ। ਖਾਸ ਕਰ ਕੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲੱਗ ਰਹੀਆਂ ਹਨ। ਸੰਚਾਰ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ ਨਾਲ ਸਿਰਫ਼ ਵਿਦਿਆਰਥੀ ਹੀ ਨਹੀਂ ਬਲਕਿ ਸਮੁੱਚਾ ਸਮਾਜ ਅਤੇ ਆਰਥਿਕਤਾ ਪ੍ਰਭਾਵਿਤ ਹੋਵੇਗੀ। ਇਸ ਦੇ ਮੱਦੇਨਜ਼ਰ ਵੀ ਡੀਜੀਪੀ ਤੇ ਮੁੱਖ ਸਕੱਤਰ ਨੂੰ ਤਲਬ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਭੰਨਤੋੜ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਕਦਮ ਚੁੱਕਣ ਲਈ ਕਿਹਾ ਹੈ।
Posted By: Amita Verma