ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
Publish Date: Fri, 02 Jan 2026 07:16 PM (IST)
Updated Date: Sat, 03 Jan 2026 04:12 AM (IST)
ਫੋਟੋ ਸਮਾਚਾਰ-- ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਤੇ ਕੈਲੰਡਰ ਜਾਰੀ ਕੀਤਾ ਹੈ, ਜੋ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ ਇਕ ਅਹਿਮ ਸੰਸਥਾਗਤ ਪ੍ਰਕਾਸ਼ਨ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਤੇ ਡਾਇਰੀ ਦਾ ਲੇਆਊਟ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਅਤੇ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸੂਚਨਾ ਅਤੇ ਲੋਕ ਸੰਪਰਕ ਰਾਮਵੀਰ ਸਿੰਘ, ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਮਲ ਸੇਤੀਆ ਅਤੇ ਹੋਰ ਹਾਜ਼ਰ ਸਨ।