- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ, ਉਨ੍ਹਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨ ਅਤੇ ਤਰੱਕੀ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਕਈ ਇਨਕਲਾਬੀ ਕਦਮ ਚੁੱਕ ਰਹੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ ਦੌਰਾਨ ਹੁਣ ਤੱਕ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦੇਣ ਲਈ 298 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਹਰ ਮਹੀਨੇ ਲਗਪਗ 1.20 ਕਰੋੜ ਮੁਫ਼ਤ ਬੱਸ ਯਾਤਰਾਵਾਂ ਦਾ ਲਾਭ ਉਠਾ ਰਹੀਆਂ ਹਨ, ਜੋ ਇਸ ਪ੍ਰਮੁੱਖ ਭਲਾਈ ਸਕੀਮ ਦੀ ਵੱਡੀ ਸਫ਼ਲਤਾ ਅਤੇ ਹਰਮਨਪਿਆਰਤਾ ਨੂੰ ਦਰਸਾਉਂਦਾ ਹੈ।