Punjab Independence Day 2020 : ਜੇਐੱਨਐੱਨ, ਮੋਹਾਲੀ : ਪੰਜਾਬ ਦਾ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੋਹਾਲੀ 'ਚ ਕਰਵਾਇਆ ਜਾ ਰਿਹਾ। ਸਖ਼ਤ ਸੁਰੱਖਿਆ ਵਿਚਕਾਰ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਝੰਡਾ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਇਸ ਵਾਰ ਪ੍ਰੋਗਰਾਮ 'ਚ ਭੀੜ ਨਹੀਂ ਹੈ। ਕੋਵਿਡ ਕਾਰਨ ਪ੍ਰਸ਼ਾਸਨ ਨੇ ਪਹਿਲਾਂ ਹੀ ਸੱਭਿਆਚਾਰਕ ਪ੍ਰੋਗਰਾਮਾਂ 'ਤੇ ਰੋਕ ਲਗਾ ਦਿੱਤੀ ਸੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦਾ ਸਖ਼ਤੀ ਨਾਲ ਪਾਲਣਾ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਰੋਨਾ ਤੋਂ ਬਚਣ ਦਾ ਸਭ ਤੋਂ ਕਾਰਗਰ ਉਪਾਅ ਮਾਸਕ ਪਹਿਨਣਾ ਹੈ। ਇਸ ਦੌਰਾਨ ਸੀਐੱਮ ਖ਼ੁਦ ਵੀ ਮਾਸਕ ਪਹਿਨੇ ਨਜ਼ਰ ਆਏ। ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ 'ਚ ਇਹ ਪਹਿਲਾ ਮੌਕਾ ਹੈ ਜਦੋਂ ਸਮਾਗਮ 'ਚ ਬੱਚਿਆਂ ਵੱਲੋਂ ਕੋਈ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਸ਼ ਨਹੀਂ ਦਿੱਤੀ ਗਈ। ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਤਹਿਤ ਲਿਆ ਗਿਆ ਹੈ।

ਉੱਥੇ ਹੀ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਭਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਚੱਪੇ-ਚੱਪੇ 'ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਖ਼ੁਫਿਆ ਏਜੰਸੀਆਂ ਨੂੰ ਵੀ ਚੌਕਸ ਰਹਿਣ ਨੂੰ ਕਿਹਾ ਗਿਆ ਹੈ। ਇਸ ਤੋਂ ਇਲਾਵਾ ਖ਼ਾਲਿਸਤਾਨੀ ਹਮਾਇਤੀਆਂ ਨਾਲ ਨਜਿੱਠਣ ਲਈ ਵੀ ਪੁਲਿਸ ਚੌਕਸ ਹੈ।

Posted By: Seema Anand