ਪੰਜਾਬ ਦੇਸ਼ ਦਾ ਇਕਲੌਤਾ ਰਾਜ ਜਿਸ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ, ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਚੁੱਕਿਆ ਚੰਡੀਗੜ੍ਹ ਦਾ ਮੁੱਦਾ
ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਸਵਾਲ ਕੀਤਾ ਕਿ ਪੰਜਾਬ ਨਾਲ ਕਿਉਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਕਿਹਾ ਕਿ ਸੂਬੇ ਨੂੰ ਰਾਜਧਾਨੀ ਚੰਡੀਗੜ੍ਹ ਨਹੀਂ ਦਿੱਤੀ ਜਦੋਂ ਕਿ ਵਾਰ-ਵਾਰ ਇਸ ਮਾਮਲੇ ਵਿਚ ਐਲਾਨ ਕੀਤੇ ਗਏ ਤੇ ਭਰੋਸੇ ਦਿੱਤੇ ਗਏ। ਉਹਨਾਂ ਕਿਹਾ ਕਿ 1966 ਵਿਚ ਜਦੋਂ ਪੁਨਰਗਠਨ ਵੇਲੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾਏ ਗਏ ਤਾਂ ਚੰਡੀਗੜ੍ਹ ਰਾਜਧਾਨੀ ਵਜੋਂ ਪੰਜਾਬ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ।
Publish Date: Thu, 02 Apr 2026 10:19 AM (IST)
Updated Date: Thu, 02 Apr 2026 10:22 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਰਾਜ ਹੈ ਜਿਸਨੂੰ 1966 ਵਿਚ ਪੁਨਰਗਠਨ ਤੋਂ ਬਾਅਦ ਆਪਣੀ ਰਾਜਧਾਨੀ ਦੇਣ ਤੋਂ ਨਾਂਹ ਕੀਤੀ ਗਈ।
ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਸਵਾਲ ਕੀਤਾ ਕਿ ਪੰਜਾਬ ਨਾਲ ਕਿਉਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਕਿਹਾ ਕਿ ਸੂਬੇ ਨੂੰ ਰਾਜਧਾਨੀ ਚੰਡੀਗੜ੍ਹ ਨਹੀਂ ਦਿੱਤੀ ਜਦੋਂ ਕਿ ਵਾਰ-ਵਾਰ ਇਸ ਮਾਮਲੇ ਵਿਚ ਐਲਾਨ ਕੀਤੇ ਗਏ ਤੇ ਭਰੋਸੇ ਦਿੱਤੇ ਗਏ। ਉਹਨਾਂ ਕਿਹਾ ਕਿ 1966 ਵਿਚ ਜਦੋਂ ਪੁਨਰਗਠਨ ਵੇਲੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾਏ ਗਏ ਤਾਂ ਚੰਡੀਗੜ੍ਹ ਰਾਜਧਾਨੀ ਵਜੋਂ ਪੰਜਾਬ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ। ਬਾਅਦ ਵਿਚ 1970 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ 1985 ਵਿਚ ਰਾਜੀਵ-ਲੌਂਗੋਵਾਲ ਸਮਝੌਤੇ ਵੇਲੇ ਫਿਰ ਤੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਤਸਦੀਕ ਕੀਤੀ ਗਈ ਤੇ ਇਸ ਵਾਸਤੇ ਤਾਰੀਕ ਵੀ ਤੈਅ ਕੀਤੀ ਗਈ। ਬਾਦਲ ਨੇ ਕਿਹਾ ਕਿ 60 ਸਾਲਾਂ ਤੋਂ ਇਹ ਮਾਮਲਾ ਲਟਕਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਮਰਾਵਤੀ ਸਮੇਤ ਹੋਰ ਰਾਜਾਂ ਵਾਂਗੂ ਆਪਣੀ ਰਾਜਧਾਨੀ ਮਿਲਣੀ ਚਾਹੀਦੀ ਹੈ ਜਿਵੇਂ ਕਿ ਅੱਜ ਆਂਧਰਾ ਪ੍ਰਦੇਸ਼ ਨੂੰ ਦਿੱਤੀ ਜਾ ਰਹੀ ਹੈ।