ਪੰਜਾਬ ਮਿਡ-ਡੇਅ ਮੀਲ ਤੇ ਆਸ਼ਾ ਵਰਕਰਾਂ ਦਾ ਚੰਡੀਗੜ੍ਹ ਵੱਲ ਕੂਚ, ਬਾਰਡਰ 'ਤੇ ਪੁਲਿਸ ਅਲਰਟ; ਮੁਹਾਲੀ-ਚੰਡੀਗੜ੍ਹ ਦੇ ਐਂਟਰੀ ਪੁਆਇੰਟ ਮੁੜ ਸੀਲ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਜੇਕਰ ਪੁਲਿਸ ਨੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਤਾਂ ਮੌਕੇ ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲਿਆ ਜਾਵੇਗਾ। ਮੁਜ਼ਾਹਰਾਕਾਰੀਆਂ ਦੇ ਇਸ ਐਕਸ਼ਨ ਨੂੰ ਦੇਖਦੇ ਹੋਏ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਅਲਰਟ ਹੋ ਗਈ ਹੈ ਅਤੇ ਐਂਟਰੀ ਪੁਆਇੰਟਾਂ 'ਤੇ ਬੈਰੀਕੇਟ ਲਗਾ ਕੇ ਚੌਕਸੀ ਵਧਾ ਦਿੱਤੀ ਹੈ।
Publish Date: Tue, 08 Sep 2026 03:13 PM (IST)
Updated Date: Tue, 08 Sep 2026 03:17 PM (IST)
ਦਰਸ਼ਨ ਸਿੰਘ ਸੋਢੀ, ਮੁਹਾਲੀ : ਮੁਹਾਲੀ ਦੇ ਫੇਜ਼-8 ਵਿਖੇ ਪੰਜਾਬ ਮਿਡ-ਡੇਅ ਮੀਲ ਅਤੇ ਆਸ਼ਾ ਵਰਕਰਾਂ ਦੇ ਸਾਂਝੇ ਮੋਰਚੇ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਧਰਨਾ ਦਿੱਤਾ।
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਜੇਕਰ ਪੁਲਿਸ ਨੇ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਤਾਂ ਮੌਕੇ ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲਿਆ ਜਾਵੇਗਾ। ਮੁਜ਼ਾਹਰਾਕਾਰੀਆਂ ਦੇ ਇਸ ਐਕਸ਼ਨ ਨੂੰ ਦੇਖਦੇ ਹੋਏ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਅਲਰਟ ਹੋ ਗਈ ਹੈ ਅਤੇ ਐਂਟਰੀ ਪੁਆਇੰਟਾਂ 'ਤੇ ਬੈਰੀਕੇਟ ਲਗਾ ਕੇ ਚੌਕਸੀ ਵਧਾ ਦਿੱਤੀ ਹੈ।
ਮੁਜ਼ਾਹਰਾਕਾਰੀਆਂ ਦੇ ਚੰਡੀਗੜ੍ਹ ਕੂਚ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਆ ਗਈ ਹੈ। ਸੈਕਟਰ-52 ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਾਰਡਰ 'ਤੇ ਵਾਟਰ ਕੈਨਨ (ਜਲ ਤੋਪਾਂ), ਬੈਰੀਕੇਡਿੰਗ ਅਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਜੋਮੁਜ਼ਾਹਰਾਕਾਰੀ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ 'ਚ ਦਾਖ਼ਲ ਨਾ ਹੋ ਸਕਣ।
ਮੁੱਖ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਵਿਰੋਧ ਸਾਂਝੇ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ।
ਮਾਣਭੱਤੇ 'ਚ ਵਾਧਾ: ਆਸ਼ਾ ਵਰਕਰਾਂ ਅਤੇ ਮਿਡ-ਡੇਅ ਮੀਲ ਵਰਕਰਾਂ ਦੇ ਮਹੀਨਾਵਾਰ ਮਾਣਭੱਤੇ (ਸਟਾਈਪੈਂਡ) ਵਿੱਚ ਵਾਜਬ ਵਾਧਾ ਕੀਤਾ ਜਾਵੇ।
ਪੱਕੇ ਕਰਨ ਦੀ ਮੰਗ: ਕਈ ਸਾਲਾਂ ਤੋਂ ਸੇਵਾਵਾਂ ਦੇ ਰਹੇ ਕੱਚੇ ਵਰਕਰਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ।
ਸਮਾਜਿਕ ਸੁਰੱਖਿਆ: ਵਰਕਰਾਂ ਨੂੰ ਸਰਕਾਰੀ ਮੁਲਾਜ਼ਮਾਂ ਵਾਂਗ ਸਿਹਤ ਬੀਮਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ।
ਆਵਾਜਾਈ ਪ੍ਰਭਾਵਿਤ ਮੁਹਾਲੀ ਫੇਜ਼ 8 ਤੇ ਸੈਕਟਰ 52 ਬਾਰਡਰ 'ਤੇ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਰੂਟਾਂ 'ਚ ਬਦਲਾਅ ਕੀਤਾ ਗਿਆ ਹੈ ਜਿਸ ਕਾਰਨ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀ ਬਾਰਡਰ ਵੱਲ ਵਧ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਟਕਰਾਅ ਦੀ ਸਥਿਤੀ ਬਣੀ ਹੋਈ ਹੈ। ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਿੱਧੀ ਮੀਟਿੰਗ ਕਰਵਾ ਕੇ ਮੰਗਾਂ ਦਾ ਹੱਲ ਨਹੀਂ ਕੱਢਿਆ ਜਾਂਦਾ, ਉਹ ਆਪਣਾ ਸੰਘਰਸ਼ ਸਮਾਪਤ ਨਹੀਂ ਕਰਨਗੇ।