- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, 'ਜਦੋਂ ਤੋਂ ਦੇਸ਼ ਵਿਚ BJP ਸੱਤਾ 'ਚ ਆਈ ਹੈ, ਪੇਪਰ ਲੀਕ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਪ੍ਰੀਖਿਆ ਦੇ ਪੇਪਰ ਵੇਚੇ ਜਾ ਰਹੇ ਹਨ ਅਤੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲਗਾਇਆ ਜਾ ਰਿਹਾ ਹੈ।'

ਡਿਜੀਟਲ ਡੈਸਕ, ਚੰਡੀਗੜ੍ਹ : ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, 'ਜਦੋਂ ਤੋਂ ਦੇਸ਼ ਵਿਚ BJP ਸੱਤਾ 'ਚ ਆਈ ਹੈ, ਪੇਪਰ ਲੀਕ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਪ੍ਰੀਖਿਆ ਦੇ ਪੇਪਰ ਵੇਚੇ ਜਾ ਰਹੇ ਹਨ ਤੇ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲਗਾਇਆ ਜਾ ਰਿਹਾ ਹੈ।'
ਉਨ੍ਹਾਂ ਕਿਹਾ, 'ਸਾਡੇ ਬੱਚਿਆਂ ਨੇ ਆਪਣੀ ਤਾਕਤ ਦਿਖਾਈ ਹੈ, ਚਾਹੇ ਦਿੱਲੀ 'ਚ ਜੰਤਰ-ਮੰਤਰ 'ਤੇ ਹੋਵੇ, ਦੂਜੇ ਸੂਬਿਆਂ ਦੀਆਂ ਰਾਜਧਾਨੀਆਂ 'ਚ ਹੋਵੇ ਜਾਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਵਿਚ ਜਾ ਕੇ ਹੋਵੇ। ਉਨ੍ਹਾਂ ਨੇ ਵੱਡੇ ਪੱਧਰ 'ਤੇ ਪ੍ਰੋਟੈਸਟ ਕੀਤਾ। ਇਨ੍ਹਾਂ ਪ੍ਰੋਟੈਸਟਾਂ ਦੇ ਚਲਦਿਆਂ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ।'
ਹਰਪਾਲ ਚੀਮਾ ਨੇ ਅੱਗੇ ਕਿਹਾ, 'ਬੀਜੇਪੀ ਨੇ ਕਈ ਦਿਨਾਂ ਤੱਕ ਇਸ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਦੇਸ਼ ਦੇ ਨੌਜਵਾਨ ਇੱਕਜੁੱਟ ਰਹੇ। ਅੱਜ ਦੇਸ਼ ਦੇ ਅਹੰਕਾਰੀ ਸ਼ਾਸਕਾਂ, ਅਹੰਕਾਰੀ ਭਾਰਤੀ ਜਨਤਾ ਪਾਰਟੀ ਨੂੰ ਝੁਕਣਾ ਪਿਆ। ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਮੇਰਾ ਮੰਨਣਾ ਹੈ ਕਿ ਇਹ ਸਾਡੇ ਵਿਦਿਆਰਥੀਆਂ ਅਤੇ ਦੇਸ਼ ਦੇ ਭਵਿੱਖ ਲਈ ਇੱਕ ਬਹੁਤ ਵੱਡੀ ਜਿੱਤ ਹੈ।'
ਦੱਸ ਦੇਈਏ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਸ਼ਨੀਵਾਰ (25 ਜੁਲਾਈ, 2026) ਨੂੰ ਪੋਸਟ ਕਰਦੇ ਹੋਏ ਲਿਖਿਆ ਕਿ ਮੇਰੇ ਨੌਜਵਾਨ ਸਾਥੀਓ, ਮੈਂ ਪਿਛਲੇ 4 ਦਹਾਕਿਆਂ ਤੋਂ ਵੱਧ ਸਮੇਂ ਤੋਂ ਵਿਦਿਆਰਥੀ, ਅਧਿਆਪਕ ਅਤੇ ਸਿੱਖਿਆ ਸੁਧਾਰ ਲਈ ਸਮਰਪਿਤ ਰਿਹਾ ਹਾਂ। ਮੇਰਾ ਹਮੇਸ਼ਾ ਇਹ ਵਿਸ਼ਵਾਸ ਰਿਹਾ ਹੈ ਕਿ ਇੱਕ ਸਮਰੱਥ, ਸਮਾਵੇਸ਼ੀ ਅਤੇ ਦੂਰਦਰਸ਼ੀ ਸਿੱਖਿਆ ਪ੍ਰਣਾਲੀ ਹੀ ਮਜ਼ਬੂਤ ਰਾਸ਼ਟਰ ਦੀ ਨੀਂਹ ਹੁੰਦੀ ਹੈ।
ਮੈਂ ਦੇਸ਼ ਦੇ ਨੌਜਵਾਨਾਂ ਦੀਆਂ ਆਸਾਂ, ਭਾਵਨਾਵਾਂ ਅਤੇ ਉਨ੍ਹਾਂ ਦੀਆਂ ਵਾਜਬ ਉਮੀਦਾਂ ਦਾ ਡੂੰਘਾ ਸਤਿਕਾਰ ਕਰਦਾ ਹਾਂ। ਭਾਰਤ ਦੀ ਨੌਜਵਾਨ ਪੀੜ੍ਹੀ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੇ ਸਿਆਸੀ ਅਤੇ ਸਮਾਜਿਕ ਜੀਵਨ ਦਾ ਨੈਤਿਕ ਸੰਕਲਪ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਰਾਸ਼ਟਰ ਦੀ ਸੇਵਾ ਕਰਨ ਦਾ ਜੋ ਮੌਕਾ ਮੈਨੂੰ ਮਿਲਿਆ, ਉਸ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਾ ਹਾਂ।