- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤੀਰਥ ਯਾਤਰਾ ਬੱਸਾਂ ਦਾ ਸਿਰਫ਼ ਸੜਕ ਹਾਦਸਾ ਨਹੀਂ, ਸਗੋਂ ਸਰਕਾਰੀ ਸਿਸਟਮ ਵਲੋਂ ਕੀਤੇ ਗਏ ਕਤਲ ਹਨ, ਇਨ੍ਹਾਂ ਲਈ ਜਿੱਥੇ ਬੱਸ ਮਾਲਕਾਂ ਖਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਤਰਨਤਾਰਨ ਜ਼ਿਲ੍ਹੇ ਵਿੱਚ ਤੀਰਥ ਯਾਤਰਾ ਬੱਸਾਂ ਦਾ ਸਿਰਫ਼ ਸੜਕ ਹਾਦਸਾ ਨਹੀਂ, ਸਗੋਂ ਸਰਕਾਰੀ ਸਿਸਟਮ ਵਲੋਂ ਕੀਤੇ ਗਏ ਕਤਲ ਹਨ, ਇਨ੍ਹਾਂ ਲਈ ਜਿੱਥੇ ਬੱਸ ਮਾਲਕਾਂ ਖਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ।
ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹਨ। ਉਹ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਵਿਚਾਲੇ ਨੌਸ਼ਹਿਰਾ ਪਨੂੰਆਂ ਵਿੱਚ ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋਣ ਅਤੇ 18 ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਸਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਕਤੂਬਰ 2026 ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਯਾਤਰੀਆਂ ਲਈ ਸੁਰੱਖਿਅਤ ਨਾ ਹੋਣ ਦਾ ਨੋਟਿਸ ਜਾਰੀ ਕੀਤਾ ਸੀ। ਇਨ੍ਹਾਂ ਵਿੱਚ ਕਿਸੇ ਦੀ ਰਜਿਸ਼ਟ੍ਰੇਸ਼ਨ ਖ਼ਤਮ ਹੋ ਚੁੱਕੀ ਸੀ, ਕਿਸੇ ਦੀ ਫਿਟਨੈੱਸ ਨਹੀਂ ਸੀ। ਨਾ ਇਨ੍ਹਾਂ ਦਾ ਬੀਮਾ ਹੈ ਅਤੇ ਨਾ ਹੀ ਪ੍ਰਦੂਸ਼ਣ ਸਰਟੀਫਿਕੇਟ। ਫੇਰ ਵੀ ਇਹ ਬੱਸਾਂ ਸੜਕਾਂ ਦੇ ਕਿਵੇਂ ਦੌੜ ਰਹੀਆਂ ਹਨ।
ਢਿੱਲੋਂ ਨੇ ਹੈਰਾਨੀ ਪ੍ਰਗਟਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਨੇ ਜਨਵਰੀ 2026 ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਦੱਸਿਆ ਸੀ ਕਿ ਇਨ੍ਹਾਂ ਵਿੱਚੋਂ ਕੋਈ ਵੀ ਬੱਸ ਪੰਜਾਬ ਵਿੱਚ ਰਜਿਸਟਡ ਨਹੀਂ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਨ੍ਹਾਂ ਬੱਸਾਂ ਵਿੱਚ ਅਣ-ਅਧਿਕਾਰਤ ਮੋਡੀਫਿਕੇਸ਼ਨ, ਡਰਾਈਵਰ ਤੇ ਯਾਤਰੀਆਂ ਵਿਚਾਲੇ ਪਾਰਟੀਸ਼ਨ, ਐਮਰਜੈਂਸੀ ਐਗਜਿਟ ਨਾ ਹੋਣ, ਬਾਰੀਆਂ ਵਿੱਚ ਅੜਚਣਾਂ ਖੜੀਆਂ ਕਰਨ, ਅੱਗ ਲੱਗਣ ਦੀ ਸੂਰਤ ਵਿੱਚ ਲੋੜੀਂਦੇ ਪ੍ਰਬੰਧ ਨਾ ਕਰਨ ਵਰਗੇ ਇਲਜ਼ਾਮ ਲਾਏ ਗਏ ਸਨ, ਪੰਜਾਬ ਤੋਂ ਬਾਹਰ ਕਈ ਸੂਬਿਆਂ ਵਿੱਚ ਬੱਸਾਂ ਜ਼ਬਤ ਵੀ ਹੋਈਆਂ, ਚਾਲਾਨ ਵੀ ਕੱਟੇ ਗਏ, ਪਰ ਪੰਜਾਬ ਸਰਕਾਰ ਨੇ ਢੀਠਤਾ ਨਹੀਂ ਛੱਡੀ। ਉਲਟਾ ਭਾਰਤੀ ਜਨਤਾ ਪਾਰਟੀ ਉੱਤੇ ਹੀ ਇਲਜ਼ਾਮ ਲਾਏ ਕਿ ਉਹ ਤੀਰਥ ਯਾਤਰਾ ਸਕੀਮ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੀਰਥ ਯਾਤਰਾ ਸਕੀਮ ਚਲਾ ਰਹੀ ਹੈ, ਨਾ ਹੀ ਅਸੀਂ ਪੰਜਾਬ ਵਿੱਚ ਤੀਰਥ ਯਾਤਰਾ ਸਕੀਮ ਦੇ ਖਿਲਾਫ਼ ਹਾਂ, ਸਾਡੀ ਚਿੰਤਾ ਪੰਜਾਬ ਦੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਸੀ, ਜੋ ਹੁਣ ਸੱਚ ਸਾਬਿਤ ਹੋਈ।
ਕੇਵਲ ਸਿੰਘ ਢਿੱਲੋਂ ਨੇ ਅਰਵਿੰਦ ਕੇਜਰੀਵਾਲ ਨੂੰ ਸਿੱਧਾ ਸਵਾਲ ਕੀਤਾ ਕਿ ਦਿੱਲੀ ਤੋਂ ਲਿਆ ਕੇ ਪੰਜਾਬ ਤੀਰਥ ਯਾਤਰਾ ਦਾ ਇੰਚਾਰਜ ਲਾਏ ਕਮਲ ਬਾਂਸਲ ਦੀ ਜ਼ਿੰਮੇਵਾਰੀ ਕੌਣ ਤੈਅ ਕਰੇਗਾ?