ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਗਰਾਊਂਡ ਲੈਵਲ ਤੇ ਸਫ਼ਾਈ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਸੈਨੀਟੇਸ਼ਨ ਵਿਭਾਗ ਦੇ ਸੁਪਰਵਾਈਜ਼ਰੀ ਸਟਾਫ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਮੋਹਾਲੀ ਦੇ ਵੱਖ ਵੱਖ ਪਾਰਕਾਂ ਵਿਚ ਰੱਖ ਰਖਾਓ ਦਾ ਕੰਮ ਕਰਨ ਵਾਲੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਬੀਟ ਸੁਪਰਵਾਈਜ਼ਰਾਂ ਨਾਲ ਵੀ ਇਕ ਵੱਖਰੀ ਮੀਟਿੰਗ ਕੀਤੀ ਤਾਂ ਜੋ ਗਰਾਊਂਡ ਜ਼ੀਰੋ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਅਤੇ ਨਾ ਸਿਰਫ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾ ਸਕੇ। ਉਨ੍ਹਾਂ ਸ਼ਹਿਰ 'ਚ ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਪਰੇਅ ਕਰਨ 'ਚ ਿਢੱਲ ਨਾ ਕਰਨ ਦੀ ਹਦਾਇਤ ਦਿੱਤੀ। ਬੈਠਕ 'ਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਹਾਜ਼ਰ ਸਨ।

ਜੀਤੀ ਸਿੱਧੂ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸ਼ਹਿਰ 'ਚ ਗੰਦਗੀ ਦੀਆਂ ਸਮੱਸਿਆਵਾਂ ਅਤੇ ਸਫ਼ਾਈ ਕਰਨ ਵਾਲੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਜਾਣਨ ਲਈ ਇਹ ਮੀਟਿੰਗ ਸੱਦੀ ਗਈ ਸੀ ਤਾਂ ਜੋ ਸੁਪਰਵਾਈਜ਼ਰਾਂ ਨਾਲ ਸਿੱਧੇ ਤੌਰ 'ਤੇ ਗੱਲ ਹੋ ਸਕੇ ਤੇ ਸਮੱਸਿਆਵਾਂ ਦਾ ਹੱਲ ਕੱਿਢਆ ਜਾ ਸਕੇ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿਚ ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਡੇਂਗੂ ਅਤੇ ਮਲੇਰੀਆ ਵਰਗੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਜਿਨਾਂ੍ਹ ਨੂੰ ਠੱਲ੍ਹ ਪਾਉਣ ਲਈ ਜ਼ਮੀਨੀ ਪੱਧਰ ਕਿ ਕਾਰਵਾਈ ਯਕੀਨੀ ਬਣਾਉਣ ਲਈ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ੍ਹ ਕਿਹਾ ਕਿ ਇਸ ਦੇ ਨਾਲ ਨਾਲ ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਚੁਸਤ ਦਰੁਸਤ ਕੀਤੇ ਜਾਣ ਦੀ ਲੋੜ ਹੈ ਕਿਉਂਕਿ ਤਿਉਹਾਰਾਂ ਦਾ ਸੀਜ਼ਨ ਸਿਰ 'ਤੇ ਹੈ। ਦੁਸਹਿਰਾ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰਾਂ ਨੂੰ ਦੇਖਦੇ ਹੋਏ ਸ਼ਹਿਰ ਦੀ ਸਾਫ ਸਫਾਈ ਨੂੰ ਪਹਿਲ ਦੇ ਆਧਾਰ 'ਤੇ ਕਰਨਾ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਗੰਦਗੀ ਕਾਰਨ ਕੋਈ ਬਿਮਾਰੀ ਨਾ ਫੈਲੇ ਤੇ ਸ਼ਹਿਰ ਸਾਫ਼ ਸੁਥਰਾ ਅਤੇ ਖੂਬਸੂਰਤ ਦਿਖਾਈ ਦੇਵੇ।

ਉਨ੍ਹਾਂ ਕਿਹਾ ਕਿ ਇਸੇ ਤਰਾਂ੍ਹ ਜ਼ਮੀਨੀ ਪੱਧਰ 'ਤੇ ਪਾਰਕਾਂ ਦੇ ਠੇਕੇਦਾਰਾਂ ਅਤੇ ਬੀਟ ਸੁਪਰਵਾਈਜ਼ਰਾਂ ਨਾਲ ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪਾਰਕਾਂ ਦੀ ਸਫ਼ਾਈ ਦੀ ਸਪੈਸੀਫਿਕੇਸ਼ਨ ਘੱਟ ਹੈ ਜੋ ਕਿ ਮਹੀਨੇ 'ਚ ਤਿੰਨ ਵਾਰ ਕੀਤੀ ਜਾਂਦੀ ਹੈ। ਉਨਾਂ੍ਹ ਕਿਹਾ ਕਿ ਠੇਕੇਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਾਰਕਾਂ 'ਚ ਕਿਸੇ ਵੀ ਤਰਾਂ੍ਹ ਪਾਣੀ ਨਾ ਖੜ੍ਹਾ ਹੋਵੇ ਪਾਰਕਾਂ 'ਚ ਸਫ਼ਾਈ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜੋ ਵੀ ਕੰਮ ਪਾਰਕਾਂ 'ਚ ਹੁਣੇ ਰਹਿੰਦੇ ਹਨ ਉਨਾਂ੍ਹ ਸਬੰਧੀ ਇੰਜੀਨੀਅਰਿੰਗ ਵਿਭਾਗ ਨਾਲ ਤਾਲਮੇਲ ਕਰਕੇ ਐਸਟੀਮੇਟ ਤਿਆਰ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਬਿਮਾਰੀ ਮੁਕਤ ਰੱਖਣ ਦੀ ਹੈ ਅਤੇ ਇਸ ਵਾਸਤੇ ਨਾ ਸਿਰਫ਼ ਨਗਰ ਨਿਗਮ ਦਾ ਆਪਣਾ ਸਟਾਫ ਸਗੋਂ ਠੇਕੇ 'ਤੇ ਦੇ ਕੇ ਕਰਵਾਏ ਜਾਂਦੇ ਕੰਮਾਂ ਦੀ ਨਜ਼ਰਸਾਨੀ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਪੂਰੀ ਪਾਰਦਰਸ਼ਤਾ ਨਾਲ ਸਾਫ ਸਫਾਈ ਦੇ ਕੰਮਾਂ ਨੂੰ ਅੰਜਾਮ ਦਿਵਾਇਆ ਜਾ ਸਕੇ। ਇਸ ਮੌਕੇ ਜੁਆਇੰਟ ਕਮਿਸ਼ਨਰ ਹਰਜੀਤ ਸਿੰਘ ਿਢਲੋਂ, ਐੱਸਈ ਸੰਜੇ ਕੰਵਰ ਤੇ ਹੋਰ ਅਧਿਕਾਰੀ ਹਾਜ਼ਰ ਸਨ।