ਤਰਨਪ੍ਰਰੀਤ ਸਿੰਘ, ਜ਼ੀਰਕਪੁਰ : ਜ਼ੀਰਕਪੁਰ ਪਟਿਆਲਾ ਸੜਕ ਤੋਂ ਨਗਰ ਕੌਸਲ ਜ਼ੀਰਕਪੁਰ ਦੇ ਵਾਰਡ ਨੰਬਰ 26 ਦੇ ਅਧੀਨ ਪੈਂਦੀ ਪਿੰਡ ਦਿਆਲਪੁਰਾ ਸੋਢੀਆਂ ਨੂੰ ਜਾਂਦੀ ਿਲੰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨਾਂ੍ਹ ਨੇ ਜ਼ੀਰਕਪੁਰ ਨਗਰ ਕੌਂਸਲ ਪ੍ਰਸ਼ਾਸਨ ਤੋਂ ਇਸ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਦੇ ਸਾਬਕਾ ਕੌਸਲਰ ਮਨਵਿੰਦਰ ਸਿੰਘ ਕਾਲਾ, ਰਜਿੰਦਰ ਸਿੰਘ ਘੋਲਾ, ਰਾਮਜੀਤ ਸਿੰਘ, ਰਜੇਸ਼, ਗਗਨਦੀਪ ਸਿੰਘ, ਰਜਿੰਦਰ ਕੌਰ, ਨਿਰਮੈਲ ਸਿੰਘ, ਸੁਰੰਦਿਰ ਕੌਰ, ਅਵਤਾਰ ਸਿੰਘ ਤੋਂ ਇਲਾਵਾ ਹੋਰਨਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਿਲੰਕ ਰੋਡ ਤੇ ਥਾਂ-ਥਾਂ ਤੇ ਡੂੰਘੇ ਟੋਏ ਪੈਣ ਕਾਰਨ ਬਰਸਾਤ ਦੌਰਾਨ ਪਾਣੀ ਭਰ ਜਾਂਦਾ ਹੈ ਅਤੇ ਇੱਥੇ ਕਈ ਦਿਨਾਂ ਤਕ ਚਿੱਕੜ ਰਹਿੰਦਾ ਹੈ ਜਿਸ ਕਾਰਨ ਦੋ-ਪਹੀਆ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲੇ ਲੋਕਾਂ ਨੂੰ ਕਾਫੀ ਪੇ੍ਸ਼ਾਨੀ ਝੱਲਣੀ ਪੈਂਦੀ ਹੈ। ਉਨਾਂ੍ਹ ਦੱਸਿਆ ਕਿ ਇਸ ਸੜਕ ਕਾਰਨ ਕਈ ਦੋ-ਪਹੀਆ ਵਾਹਨ ਚਾਲਕ ਡਿੱਗ ਕੇ ਜ਼ਖਮੀ ਹੋ ਚੁੱਕੇ ਹਨ ਅਤੇ ਕਈ ਗੱਡੀਆਂ ਨੁਕਸਾਨੀਆਂ ਹੋਈਆਂ ਹਨ। ਪਿੰਡ ਵਾਸੀਆਂ ਅਨੁਸਾਰ ਇਸ ਕਰੀਬ ਢਾਈ ਕਿਲੋਮੀਟਰ ਲੰਬੀ ਸੜਕ 'ਤੇ ਚੱਲਣ ਵਾਲੇ ਟਿੱਪਰ ਅਤੇ ਭਾਰੀ ਵਾਹਨਾਂ ਨੇ ਇਸ ਸੜਕ ਨੂੰ ਜ਼ਰ-ਜ਼ਰ ਬਣਾ ਦਿੱਤਾ ਹੈ। ਉਨਾਂ੍ਹ ਦੱਸਿਆ ਕਿ ਇਸ ਸੜਕ ਦੇ ਆਲ਼ੇ-ਦੁਆਲੇ ਕਈ ਕੰਪਨੀਆਂ ਦੇ ਗੁਦਾਮ ਬਣੇ ਹੋਏ ਹਨ ਜਿਨ੍ਹਾਂ 'ਚ ਸਾਮਾਨ ਰੱਖਣ ਲਈ ਇਨ੍ਹਾਂ ਭਾਰੀ ਵਾਹਨਾਂ ਤੇ ਟਿੱਪਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਦੀ ਪੰਜਾਬ 'ਚ ਕਾਂਗਰਸ ਸਰਕਾਰ ਆਈ ਹੈ, ਉਦੋਂ ਤੋਂ ਹੀ ਇਸ ਸੜਕ ਦੀ ਇਕ ਵਾਰ ਵੀ ਮੁਰੰਮਤ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਊਂਦਿਆਂ ਕਿਹਾ ਕਿ ਇਸ ਸਮੱਸਿਆ ਬਾਰੇ ਵਾਰਡ ਕੌਸਲਰ ਨਵਜੋਤ ਸਿੰਘ ਨੂੰ ਵੀ ਕਈ ਵਾਰ ਗੁਹਾਰ ਲਗਾਈ ਗਈ ਹੈ ਪਰ ਉਹ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਬੀਤੇ 4 ਦਹਾਕਿਆਂ ਤੋਂ ਪਿੰਡ ਵਿਚ ਆ ਰਹੀ ਸੀਟੀਯੂ ਦੀ ਬੱਸ ਵੀ ਆਉਣਾ ਬੰਦ ਹੋ ਗਈ ਹੈ ਜਿਸ ਕਾਰਨ ਪਿੰਡ ਦੀਆਂ ਅੌਰਤਾਂ, ਕਾਲਜਾਂ 'ਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਤੇ ਬਜ਼ੁਰਗਾਂ ਦਾ ਪਿੰਡ ਦਿਆਲਪੁਰਾਂ ਤੋਂ ਜ਼ੀਰਕਪੁਰ ਤੋ ਇਲਾਵਾ ਚੰਡੀਗੜ੍ਹ ਅਤੇ ਪੰਚਕੂਲਾ ਜਾਣ ਵਾਲੇ ਇਨ੍ਹਾਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ਤੋਂ ਸੜਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਸੰਪਰਕ ਕਰਨ ਤੇ ਵਾਰਡ ਕੌਸਲਰ ਇੰਜੀਨੀਅਰ ਨਵਜੋਤ ਸਿੰਘ ਨੇ ਦੱਸਿਆ ਕਿ ਇਹ ਸੜਕ ਨਗਰ ਕੌਂਸਲ ਪ੍ਰਸ਼ਾਸਨ ਦੇ ਅਧੀਨ ਨਹੀਂ ਆਉਂਦੀ ਇਸ ਸੜਕ ਦੀ ਮੁਰੰਮਤ ਮੰਡੀ ਬੋਰਡ ਵੱਲੋਂ ਕੀਤੀ ਜਾਣੀ ਹੈ, ਕਿਉਂਕਿ ਇਹ ਸੜਕ ਬੋਰਡ ਦੇ ਅਧੀਨ ਆਉਂਦੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰ ਕੇ ਇਸ ਸਮੱਸਿਆ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸੜਕ ਦੀ ਮੁਰੰਤ ਜਲਦੀ ਕਰਵਾ ਦਿੱਤੀ ਜਾਵੇਗੀ।